ਗੁਰਦੁਆਰਾ ਸਾਹਿਬ ’ਚੋਂ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਗਿ੍ਰਫ਼ਤਾਰ

01/03/2021 4:44:29 PM

ਗੁਰਦਾਸਪੁਰ (ਹਰਮਨ): ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਗੁਰਦੁਆਰਾ ਸਾਹਿਬ ’ਚੋਂ ਪੈਸੇ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਤਰਸੇਮ ਸਿੰਘ ਪੁੱਤਰ ਭਾਗ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਨੇ ਦੱਸਿਆ ਕਿ ਉਹ ਨਵਾਂ ਪਿੰਡ ਬਹਾਦਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਦੀ ਸੇਵਾ ਨਿਭਾ ਰਿਹਾ ਹੈ। ਉਸ ਨੇ ਦੱਸਿਆ ਕਿ 1 ਜਨਵਰੀ 2021 ਨੂੰ ਉਹ ਰਹਿਰਾਸ ਦਾ ਪਾਠ ਕਰਕੇ ਗੁਰਦਆਰਾ ਸਾਹਿਬ ਦੇ ਮੇਨ ਗੇਟ ਨੂੰ ਬੰਦ ਕਰਕੇ ਚਲਾ ਗਿਆ ਸੀ। 2 ਜਨਵਰੀ ਨੂੰ ਜਦੋਂ ਉਸ ਨੇ ਸਵੇਰੇ ਗੁਰਦੁਆਰਾ ਸਾਹਿਬ ਆ ਕੇ ਦੇਖਿਆ ਤਾਂ ਗੋਲਕ ਵਿੱਚ ਕਰੀਬ 3-4 ਹਜ਼ਾਰ ਰੁਪਏ ਚੋਰੀ ਕਰ ਲਏ ਗਏ ਸਨ। ਇਸ ਚੋਰੀ ਦੇ ਦੋਸ਼ਾਂ ਹੇਠ ਪੁਲਸ ਨੇ ਅਮਰੀਕ ਸਿੰਘ ਉਰਫ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਬਹਾਦਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ।


Shyna

Content Editor

Related News