ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

07/14/2022 12:33:16 PM

ਗੁਰਦਾਸਪੁਰ (ਵਿਨੋਦ) - ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਪੁਰਾਣਾ ਸ਼ਾਲਾ ਪੁਲਸ ਨੇ ਧਾਰਾ 379/411 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਘੱਲੂਘਾਰਾ ਮੋੜ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਨੰਬਰ ਪੀਬੀ18ਟੀ 4387 ’ਤੇ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਜਦ ਮੋਟਰਸਾਈਕਲ ਦੇ ਕਾਗਜ਼ਾਂ ਦੀ ਮੰਗ ਕੀਤੀ ਗਈ ਤਾਂ ਉਹ ਕੋਈ ਕਾਗਜ਼ ਨਹੀਂ ਦਿਖਾ ਸਕਿਆ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਇਸ ਦੌਰਾਨ ਜਦ ਸਖ਼ਤੀ ਨਾਲ ਉਸ ਤੋਂ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ 12 ਜੁਲਾਈ ਨੂੰ ਨੇੜੇ ਬੈਂਕ ਆਫ ਬੜੌਦਾ ਬਟਾਲਾ ਤੋਂ ਚੋਰੀ ਕੀਤਾ ਸੀ ਅਤੇ ਅੱਜ ਕਿਸੇ ਨੂੰ ਵੇਚਣ ਲਈ ਜਾ ਰਿਹਾ ਸੀ। ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਆਪਣੀ ਪਛਾਣ ਸਤਨਾਮ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਭੰਗਾਲੀ ਖੁਰਦ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਦੱਸੀ, ਜਿਸ ਨੂੰ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

 

rajwinder kaur

This news is Content Editor rajwinder kaur