ਪੁਲਸ ਚੌਂਕੀ ਸਿੰਬਲ ਨੇੜੇ ਦੁਕਾਨ ’ਚੋਂ ਡੇਢ ਲੱਖ ਰੁਪਏ ਦੇ ਮੋਬਾਇਲ ਅਤੇ 20 ਹਜ਼ਾਰ ਦੀ ਨਕਦੀ ਚੋਰੀ

12/07/2023 6:19:04 PM

ਬਟਾਲਾ (ਬੇਰੀ, ਵਿਪਨ) : ਬਟਾਲਾ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਚੋਰਾਂ ਵੱਲੋਂ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੀਤੀ ਰਾਤ ਪੁਲਸ ਚੌਂਕੀ ਸਿੰਬਲ ਤੋਂ 10 ਕਦਮ ਦੀ ਦੂਰੀ ’ਤੇ ਸਥਿਤ ਇਕ ਮੋਬਾਇਲ ਸ਼ਾਪ ਨੂੰ ਇਕ ਚੋਰ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਡੇਢ ਲੱਖ ਰੁਪਏ ਦੇ ਮੋਬਾਇਲ ਅਤੇ 20 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਮਹਣੇ ਆਇਆ ਹੈ।

ਇਹ ਵੀ ਪੜ੍ਹੋ- ਮੈਰਿਜ ਪੈਲਸ 'ਚ ਕੰਮ ਕਰ ਰਹੇ 3 ਵਿਅਕਤੀਆਂ ਨੂੰ ਲੱਗਿਆ ਕਰੰਟ, ਹਾਲਤ ਗੰਭੀਰ

ਇਸ ਚੋਰੀ ਦੀ ਵਾਰਦਾਤ ਨੂੰ ਲੈ ਕੇ ਕਾਹਨੂੰਵਾਨ ਰੋਡ ਦੇ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਭਾਟੀਆ ਮੋਬਾਇਲ ਰਿਪੇਅਰ ਸ਼ਾਪ ਦੇ ਮਾਲਕ ਰਾਜੇਸ਼ ਕੁਮਾਰ ਭਾਟੀਆ ਪੁੱਤਰ ਵਿਨੋਦ ਕੁਮਾਰ ਭਾਟੀਆ ਵਾਸੀ ਤੇਲੀਆਵਾਲ ਅਲੀਵਾਲ ਰੋਡ ਬਟਾਲਾ ਨੇ ਦੱਸਿਆ ਕਿ ਉਸ ਦੀ ਦੁਕਾਨ ਕਾਹਨੂੰਵਾਨ ਰੋਡ ਪੁਲਸ ਚੌਕੀ ਸਿੰਬਲ ਨੇੜੇ ਸਥਿਤ ਹੈ। ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ। 

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਸਿਮ ਸਣੇ ਬਰਾਮਦ ਹੋਏ 3 ਮੋਬਾਇਲ ਫ਼ੋਨ, ਮਾਮਲਾ ਦਰਜ

ਨੇੜੇ ਦੇ ਦੁਕਾਨਦਾਰਾਂ ਨੇ ਉਸ ਨੂੰ ਸੂਚਿਤ ਕੀਤਾ ਕਿ ਉਸ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਹਨ, ਜਿਸ ਤੋਂ ਬਾਅਦ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਦੁਕਾਨ ’ਚ ਪਿਆ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਅੰਦਰੋਂ ਡੇਢ ਲੱਖ ਰੁਪਏ ਦੇ ਮੋਬਾਇਲ, ਮੋਬਾਇਲਾਂ ਦੀ ਅਸੈੱਸਰੀ ਤੇ 20 ਹਜ਼ਾਰ ਰੁਪਏ ਨਕਦੀ ਚੋਰੀ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਚੋਰ ਦੁਕਾਨ ਵਿੱਚੋਂ ਸਾਮਾਨ ਚੋਰੀ ਕਰਦਾ ਨਜਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News