ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਕਾਬੂ

01/30/2021 7:47:01 PM

ਗੁਰੂ ਕਾ ਬਾਗ/ਹਰਸ਼ਾ ਛੀਨਾਂ (ਭੱਟੀ) : ਥਾਣਾ ਕੰਬੋਅ ਦੀ ਪੁਲਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਵੱਲੋਂ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੰਬੋਅ ਦੇ ਮੁੱਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਟੀ ਪੁਆਇੰਟ ਲੁਹਾਰਕਾ ਰੋਡ ਕੈਂਬਰਿਜ ਸਕੂਲ ਨੇੜੇ ਨਾਕਾ ਲਾਇਆ ਹੋਇਆ ਸੀ। ਜਿਸ ਦੌਰਾਨ ਉਨ੍ਹਾਂ ਵੱਲੋਂ ਪਰਮਜੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਲੁਹਾਰਕਾ ਕਲਾਂ ਨੂੰ ਚੋਰੀ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ. 02 ਸੀ. ਕਿਊ. 2842 ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ : ਰੇਤਾ ਦੀ ਓਵਰਲੋਡ ਟਰਾਲੀ ਨੇ ਲਈ ਬਜ਼ੁਰਗ ਦੀ ਜਾਨ

ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨ ਦੇਹੀ ’ਤੇ ਇੱਕ ਹੋਰ ਚੋਰੀ ਦਾ ਮੋਟਰਸਾਈਕਲ ਨੰ: ਪੀ. ਬੀ. 02 ਸੀ. ਕਿਊ. 4105 ਬਰਾਮਦ ਕੀਤਾ ਗਿਆ, ਜੋ ਦੋਸ਼ੀ ਨੇ ਆਪਣੇ ਘਰ ਲੁਕਾ ਕੇ ਰੱਖਿਆ ਹੋਇਆ ਸੀ। ਥਾਣਾ ਕੰਬੋਅ ਦੀ ਪੁਲਸ ਵੱਲੋਂ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਸਰਕਾਰ ਦੀ ਸ਼ਹਿ ’ਤੇ ਵਾਪਰੀ ਲਾਲ ਕਿਲ੍ਹੇ ਵਾਲੀ ਘਟਨਾ : ਢੱਡਰੀਆਂ ਵਾਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News