ਬਬਰੀ ਬਾਈਪਾਸ ਚੌਂਕ ਨੇੜੇ ਈ-ਰਿਕਸ਼ਾ ਏਜੰਸੀ ’ਚ ਚੋਰੀ, ਪੰਜ ਬੈਟਰੀਆਂ ਤੇ 15 ਹਜ਼ਾਰ ਰੁਪਏ ਨਕਦੀ ਲੈ ਗਏ ਚੋਰ
Friday, Oct 23, 2026 - 05:13 PM (IST)
ਗੁਰਦਾਸਪੁਰ (ਹਰਮਨ): ਗੁਰਦਾਸਪੁਰ ਸ਼ਹਿਰ ਦੇ ਬਬਰੀ ਬਾਈਪਾਸ ਚੌਂਕ ਨੇੜੇ ਸਥਿਤ ਇੱਕ ਈ-ਰਿਕਸ਼ਾ ਏਜੰਸੀ ਨੂੰ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਪੰਜ ਬੈਟਰੀਆਂ ਅਤੇ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਏਜੰਸੀ ਦੇ ਮਾਲਕ ਰਿੰਕੂ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਆਪਣੀ ਏਜੰਸੀ ਬੰਦ ਕਰਕੇ ਘਰ ਚਲੇ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆਏ ਤਾਂ ਦੇਖਿਆ ਕਿ ਚੋਰਾਂ ਨੇ ਏਜੰਸੀ ਦੀ ਉੱਪਰਲੀ ਮੰਜ਼ਲ ਦੀ ਇੱਕ ਖਿੜਕੀ ਤੋੜ ਕੇ ਅੰਦਰ ਦਾਖ਼ਲ ਹੋਣ ਤੋਂ ਬਾਅਦ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਚੋਰ ਏਜੰਸੀ ਵਿੱਚੋਂ ਈ-ਰਿਕਸ਼ਿਆਂ ਦੀਆਂ ਪੰਜ ਬੈਟਰੀਆਂ ਅਤੇ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਲੈ ਗਏ।
ਇਹ ਵੀ ਪੜ੍ਹੋ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ
ਰਿੰਕੂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਪਹਿਲਾਂ ਵੀ ਕਈ ਚੋਰੀਆਂ ਹੋ ਚੁੱਕੀਆਂ ਹਨ, ਪਰ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਚੋਰਾਂ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀ ਇਸ ਵਾਰਦਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਇਲਾਕੇ ਵਿੱਚ ਚੋਰੀਆਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
