ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ ''ਚ ਕੀਤੀ ਚੋਰੀ, ਲੈ ਗਏ ਬੈਟਰੀਆਂ ਤੇ ਡੀਵੀਆਰ

Sunday, May 10, 2026 - 06:29 PM (IST)

ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ ''ਚ ਕੀਤੀ ਚੋਰੀ, ਲੈ ਗਏ ਬੈਟਰੀਆਂ ਤੇ ਡੀਵੀਆਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ 'ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਅਣਪਛਾਤੇ ਚੋਰ ਕੋੜ੍ਹੀ ਆਸ਼ਰਮ ਨੇੜੇ ਸਥਿਤ ਇੱਕ ਸਰਕਾਰੀ ਸੇਵਾ ਕੇਂਦਰ ਵਿੱਚ ਦਾਖ਼ਲ ਹੋ ਗਏ। ਚੋਰਾਂ ਨੇ ਕੇਂਦਰ ਦੇ ਤਾਲੇ ਤੋੜ ਕੇ ਸੀਸੀਟੀਵੀ ਸਿਸਟਮ ਨਾਲ ਜੁੜੀਆਂ ਦੋ ਬੈਟਰੀਆਂ ਅਤੇ ਡੀਵੀਆਰ ਚੋਰੀ ਕਰ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਹ ਸੇਵਾ ਕੇਂਦਰ ਪੁਲਸ ਥਾਣੇ ਤੋਂ ਕੁਝ ਹੀ ਮੀਟਰ ਦੀ ਦੂਰੀ ’ਤੇ ਸਥਿਤ ਹੈ, ਫਿਰ ਵੀ ਚੋਰ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦੇ ਕੇ ਭੱਜਣ ਵਿੱਚ ਕਾਮਯਾਬ ਰਹੇ। ਸਵੇਰੇ ਜਦੋਂ ਕਰਮਚਾਰੀ ਸੇਵਾ ਕੇਂਦਰ ਪਹੁੰਚੇ ਤਾਂ ਉਨ੍ਹਾਂ ਨੇ ਮੁੱਖ ਤਾਲੇ ਟੁੱਟੇ ਹੋਏ ਵੇਖੇ। ਅੰਦਰ ਜਾ ਕੇ ਪਤਾ ਲੱਗਾ ਕਿ ਦੋ ਬੈਟਰੀਆਂ ਅਤੇ ਡੀਵੀਆਰ ਗਾਇਬ ਸਨ। 

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਦਿਲਚਸਪ ਗੱਲ ਇਹ ਰਹੀ ਕਿ ਚੋਰ ਆਪਣਾ ਔਜ਼ਾਰਾਂ ਵਾਲਾ ਬੈਗ ਮੌਕੇ ’ਤੇ ਹੀ ਛੱਡ ਗਿਆ। ਪੁਲਸ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੋਰ ਕਾਹਲੀ ਵਿੱਚ ਭੱਜਦੇ ਸਮੇਂ ਆਪਣਾ ਸਾਮਾਨ ਉੱਥੇ ਹੀ ਭੁੱਲ ਗਿਆ। ਡੀਵੀਆਰ ਚੋਰੀ ਹੋਣ ਕਾਰਨ ਸੇਵਾ ਕੇਂਦਰ ਅੰਦਰ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਵੀ ਨਹੀਂ ਮਿਲ ਸਕੀ। ਪੁਲਸ ਨੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ, ਪਰ ਹਾਲੇ ਤੱਕ ਕੋਈ ਠੋਸ ਸੁਰਾਗ ਹੱਥ ਨਹੀਂ ਲੱਗਿਆ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਪਹਿਲਾਂ ਵੀ ਕਈ ਵਾਰ ਬੈਟਰੀ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਸ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ। ਨਿਵਾਸੀਆਂ ਨੇ ਗੁੱਸਾ ਜਤਾਉਂਦਿਆਂ ਕਿਹਾ ਕਿ ਜਦੋਂ ਪੁਲਸ ਥਾਣੇ ਦੇ ਨੇੜੇ ਸਥਿਤ ਸਰਕਾਰੀ ਇਮਾਰਤ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਕੇਂਦਰ, ਜਿੱਥੇ ਹਰ ਰੋਜ਼ ਸੈਂਕੜੇ ਲੋਕ ਆਪਣੇ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਸਰਕਾਰੀ ਕੰਮਾਂ ਲਈ ਆਉਂਦੇ ਹਨ, ਉਹ ਖੁਦ ਹੀ ਸੁਰੱਖਿਆ ਲਈ ਤਰਸ ਰਿਹਾ ਹੈ।

ਇਹ ਵੀ ਪੜ੍ਹੋ- ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਨਿਵਾਸੀਆਂ ਦਾ ਕਹਿਣਾ ਹੈ ਕਿ ਸਿਰਫ਼ ਜਾਂਚ ਅਤੇ ਭਰੋਸਿਆਂ ਨਾਲ ਗੱਲ ਨਹੀਂ ਬਣੇਗੀ। ਸਰਕਾਰੀ ਇਮਾਰਤਾਂ ਵਿੱਚ ਬੇਖੌਫ਼ ਹੋ ਕੇ ਚੋਰੀ ਕਰਨ ਵਾਲੇ ਅਜਿਹੇ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੁਣ ਪੁਲਸ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News