ਵਡਾਲਾ ਬਾਂਗਰ ''ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ ''ਚ ਦੁਕਾਨਦਾਰਾਂ ਨੇ ਲਾਇਆ ਜਾਮ

Monday, Sep 14, 2026 - 04:54 PM (IST)

ਵਡਾਲਾ ਬਾਂਗਰ ''ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ ''ਚ ਦੁਕਾਨਦਾਰਾਂ ਨੇ ਲਾਇਆ ਜਾਮ

ਗੁਰਦਾਸਪੁਰ/ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)— ਪੁਲਸ ਥਾਣਾ ਕਲਾਨੌਰ ਅਧੀਨ ਆਉਂਦੇ ਕਸਬਾ ਵਡਾਲਾ ਬਾਂਗਰ ਵਿੱਚ ਬੀਤੀ ਰਾਤ ਚੋਰਾਂ ਨੇ ਕਰੀਬ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਸਵੇਰੇ ਦੁਕਾਨਾਂ ਖੋਲ੍ਹਣ ਪੁੱਜੇ ਦੁਕਾਨਦਾਰਾਂ ਨੂੰ ਜਦੋਂ ਘਟਨਾ ਦਾ ਪਤਾ ਲੱਗਾ ਤਾਂ ਕਸਬੇ ਵਿੱਚ ਰੋਸ ਫੈਲ ਗਿਆ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਕਸਬਾ ਵਾਸੀਆਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੜਕ ’ਤੇ ਧਰਨਾ ਦੇ ਕੇ ਆਵਾਜਾਈ ਵੀ ਰੋਕ ਦਿੱਤੀ।

ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਕਸਬਾ ਵਡਾਲਾ ਬਾਂਗਰ ਵਿੱਚੋਂ ਪੁਲਸ ਚੌਕੀ ਹਟਾਏ ਜਾਣ ਤੋਂ ਬਾਅਦ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਰਾਤ ਸਮੇਂ ਪੁਲਸ ਗਸ਼ਤ ਨਾ ਹੋਣ ਕਾਰਨ ਚੋਰ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਲੋਕਾਂ ਨੇ ਮੰਗ ਕੀਤੀ ਕਿ ਕਸਬੇ ਵਿਚ ਪੁਲਸ ਦੀ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ ਅਤੇ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇ। ਦੁਕਾਨਦਾਰਾਂ ਮੁਤਾਬਕ ਚੋਰ ਇੱਕ ਮਨਿਆਰੀ ਦੀ ਦੁਕਾਨ ਤੋਂ ਮਹਿੰਗੇ ਪਰਫਿਊਮ, ਖਿਡੌਣੇ ਅਤੇ ਹੋਰ ਸਾਮਾਨ ਲੈ ਗਏ, ਜਦਕਿ ਇੱਕ ਹੋਰ ਦੁਕਾਨ ਤੋਂ ਸੀਸੀਟੀਵੀ ਕੈਮਰਾ ਅਤੇ ਨਕਦੀ ਚੋਰੀ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਇੱਕ ਦੁਕਾਨ ਦੇ ਗੱਲੇ ਵਿੱਚ ਪਈ ਕਰੀਬ 17 ਹਜ਼ਾਰ ਰੁਪਏ ਦੀ ਨਕਦੀ ਵੀ ਚੋਰ ਲੈ ਗਏ। ਹੋਰ ਦੁਕਾਨਾਂ ਤੋਂ ਹੋਏ ਨੁਕਸਾਨ ਅਤੇ ਚੋਰੀ ਹੋਏ ਸਾਮਾਨ ਦੀ ਜਾਣਕਾਰੀ ਪੁਲਸ ਜਾਂਚ ਤੋਂ ਬਾਅਦ ਸਪੱਸ਼ਟ ਹੋਵੇਗੀ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਮਾਹੌਲ ਗਰਮ ਹੁੰਦਾ ਦੇਖ ਕਲਾਨੌਰ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਰੋਸ ਕਰ ਰਹੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਅੱਜ ਤੋਂ ਹੀ ਕਸਬੇ ਵਿੱਚ ਪੁਲਸ ਦੀ ਗਸ਼ਤ ਵਧਾਈ ਜਾਵੇਗੀ। ਪੁਲਸ ਚੌਕੀ ਸਬੰਧੀ ਦੁਕਾਨਦਾਰਾਂ ਦੀ ਮੰਗ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਤੌਰ ’ਤੇ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ। ਪੁਲਸ ਵੱਲੋਂ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਲਗਾਤਾਰ ਇੱਕੋ ਰਾਤ ਵਿੱਚ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਕਾਰਨ ਕਸਬਾ ਵਾਸੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News