ਮੈਡੀਕਲ ਸਟੋਰ ਤੋਂ ਲੱਖਾਂ ਰੁਪਏ ਦੀਆਂ ਕੀਮਤੀ ਦਵਾਈਆਂ ਅਤੇ ਨਕਦੀ ਚੋਰੀ

02/24/2023 11:35:50 AM

ਬਟਾਲਾ (ਸਾਹਿਲ)- ਅੱਡਾ ਹਰਚਰਨਪੁਰਾ ਵਿਖੇ ਸਥਿਤ ਇਕ ਮੈਡੀਕਲ ਸਟੋਰ ’ਤੋਂ ਬੀਤੀ ਰਾਤ ਚੋਰਾਂ ਨੇ ਲੱਖਾਂ ਰੁਪਏ ਦੀਆਂ ਕੀਮਤੀ ਦਵਾਈਆਂ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਟੋਰ ਦੇ ਮਾਲਕ ਹਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸਾਰਚੂਰ ਨੇ ਦੱਸਿਆ ਕਿ ਉਸਦਾ ਅੱਡਾ ਹਰਚਰਨਪੁਰਾ ਵਿਖੇ ਜੇ.ਕੇ ਨਾਮ ’ਤੇ ਮੈਡੀਕਲ ਸਟੋਰ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਬੀਤੀ ਦਿਨ ਵੀ ਉਹ ਆਪਣੇ ਮੈਡੀਕਲ ਸਟੋਰ ਨੂੰ ਤਾਲੇ ਲਗਾ ਕੇ ਬੰਦ ਕਰਨ ਉਪਰੰਤ ਘਰ ਨੂੰ ਚਲਾ ਗਿਆ ਸੀ ਅਤੇ ਸਵੇਰੇ ਜਦੋਂ ਆਪਣੀ ਦਵਾਈਆਂ ਵਾਲੀ ਦੁਕਾਨ ’ਤੇ ਆਇਆ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਪਿਆ ਸੀ। 

ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ

ਉਨ੍ਹਾਂ ਦੱਸਿਆ ਕਿ ਚੋਰ ਅੰਦਰ ਪਈਆਂ 4 ਤੋਂ 5 ਲੱਖ ਰੁਪਏ ਤੱਕ ਦੀਆਂ ਕੀਮਤੀ ਦਵਾਈਆਂ ਅਤੇ ਗੱਲੇ ਵਿਚੋਂ 5000 ਰੁਪਏ ਨਕਦੀ ਚੋਰੀ ਕਰਕੇ ਲੈ ਜਾ ਚੁੱਕੇ ਸਨ। ਉਸ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੂੰ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਓਧਰ ਇਹ ਵੀ ਪਤਾ ਲੱਗਾ ਹੈ ਕਿ ਇਸ ਚੋਰੀ ਦੀ ਸੂਚਨਾ ਮਿਲਦਿਆਂ ਹੀ ਪੁਲਸ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ।

ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News