ਕਾਰ ਏਜੰਸੀ ''ਚ ਚੋਰੀ, ਗੱਲੇ ’ਚੋਂ ਚੋਰ ਪੈਸੇ ਲੈ ਕੇ ਹੋਏ ਫਰਾਰ
Monday, May 04, 2026 - 04:08 PM (IST)
ਪੱਟੀ (ਜ.ਬ)- ਪੱਟੀ ਸ਼ਹਿਰ ਵਿਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ। ਤਾਜ਼ਾ ਮਾਮਲੇ ਵਿਚ ਤਰਨਤਾਰਨ ਰੋਡ ਸਥਿਤ ਅਨੂੰ ਕਾਰ ਏਜੰਸੀ ਨੂੰ ਚੋਰਾਂ ਨੇ ਇਕ ਵਾਰ ਫਿਰ ਨਿਸ਼ਾਨਾ ਬਣਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐੱਸ.ਜੀ.ਪੀ.ਸੀ ਨੇ ਦੱਸਿਆ ਕਿ ਚੋਰ ਬੜੀ ਯੋਜਨਾਬੱਧ ਢੰਗ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਚੋਰਾਂ ਨੇ ਬਾਹਰੋਂ ਕਟਰ ਨਾਲ ਬਾਰੀ ਵੱਢੀ ਅਤੇ ਅੰਦਰ ਦਾਖਲ ਹੋ ਕੇ ਸਾਰੇ ਦਫ਼ਤਰ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ, ਇਸ ਤੋਂ ਪਹਿਲਾਂ ਵੀ ਏਜੰਸੀ ਵਿਚ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
ਜਥੇਦਾਰ ਭਾਟੀਆ ਨੇ ਕਿਹਾ ਕਿ ਸ਼ਹਿਰ ਅੰਦਰ ਆਏ ਦਿਨ ਚੋਰੀ, ਲੁੱਟ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕ ਅਤੇ ਵਪਾਰੀ ਵਰਗ ਚਿੰਤਤ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਲਈ ਪੁਲਸ ਵੱਲੋਂ ਕੋਈ ਢੰਗ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਰਾਤ ਸਮੇਂ ਨਿਯਮਿਤ ਪੁਲਸ ਗਸ਼ਤ ਅਤੇ ਨਾਕਾਬੰਦੀ ਕੀਤੀ ਜਾਵੇ ਤਾਂ ਅਜਿਹੀਆਂ ਵਾਰਦਾਤਾਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
