ਨਕਾਬਪੋਸ਼ਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਗੋਲਕ ’ਚੋਂ ਚੋਰੀ ਕੀਤੇ ਡੇਢ ਲੱਖ ਰੁਪਏ
Saturday, Dec 09, 2023 - 12:42 AM (IST)
ਤਰਨਤਾਰਨ (ਰਮਨ) : ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਹਿੱਸੋਆਣ ਸਾਹਿਬ ਵਿਖੇ ਬੀਤੀ 6 ਦਸੰਬਰ ਦੀ ਦੇਰ ਰਾਤ ਅਣਪਛਾਤੇ 5 ਚੋਰਾਂ ਵੱਲੋਂ ਗੋਲਕ 'ਚ ਮੌਜੂਦ ਕਰੀਬ ਡੇਢ ਲੱਖ ਰੁਪਏ ਦੀ ਰਾਸ਼ੀ ਚੋਰੀ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਕੀ ਨੌਸ਼ਹਿਰਾ ਪੰਨੂਆਂ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : STF ਵੱਲੋਂ ਡਰੱਗ ਰੈਕੇਟ ਦਾ ਪਰਦਾਫਾਸ਼, ਹੈਰੋਇਨ ਤੇ ਡਰੱਗ ਮਨੀ ਸਣੇ ਸਮੱਗਲਰ ਗ੍ਰਿਫ਼ਤਾਰ
ਇਸ ਸਬੰਧੀ ਸਤਨਾਮ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਗੁਰਦੁਆਰਾ ਸ਼ਹੀਦ ਬਾਬਾ ਹਿੱਸੋਆਣ ਸਾਹਿਬ ਕਮੇਟੀ ਦਾ ਪ੍ਰਧਾਨ ਹੈ। ਬੀਤੀ 6-7 ਦਸੰਬਰ ਦੀ ਦਰਮਿਆਨੀ ਰਾਤ ਨੂੰ ਕਰੀਬ 5 ਨਕਾਬਪੋਸ਼ ਚੋਰ ਤੇਜ਼ਧਾਰ ਹਥਿਆਰਾਂ ਨਾਲ ਕੈਂਚੀ ਗੇਟ ਤੋੜਦੇ ਹੋਏ ਗੁਰਦੁਆਰਾ ਸਾਹਿਬ 'ਚ ਦਾਖਲ ਹੋਏ। ਇਕ ਚੋਰ ਆਪਣੇ ਬੂਟ ਉਤਾਰ ਕੇ ਅੰਦਰ ਦਾਖਲ ਹੋਇਆ ਤੇ ਗੋਲਕ ਨੂੰ ਚੁੱਕ ਕੇ ਬਾਹਰ ਲੈ ਗਿਆ, ਜਿਸ ਨੂੰ ਤੋੜ ਕੇ ਚੋਰ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਕੱਢ ਕੇ ਫਰਾਰ ਹੋ ਗਏ। ਬਿਆਨਕਰਤਾ ਨੇ ਦੱਸਿਆ ਕਿ ਜਦੋਂ ਉਹ ਅਤੇ ਗ੍ਰੰਥੀ ਸਿੰਘ ਸਵੇਰੇ ਕਰੀਬ ਸਾਢੇ 3 ਵਜੇ ਨਿਤਨੇਮ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਇਸ ਚੋਰੀ ਦਾ ਪਤਾ ਲੱਗਾ। ਸੰਗਤ ਵਿੱਚ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖਦਿਆਂ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਮੌਕੇ 'ਤੇ ਨਹੀਂ ਪਹੁੰਚੀ ਪੁਲਸ, ਭੜਕੇ ਲੋਕਾਂ ਨੇ ਰੋਡ ਕੀਤਾ ਜਾਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਦੁਆਰਾ ਸਾਹਿਬ 'ਚ ਲੱਗੇ ਕੈਮਰੇ ਦੀ ਫੁਟੇਜ ਨੂੰ ਕਬਜ਼ੇ 'ਚ ਲੈਂਦਿਆਂ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8