ਮੈਡੀਕਲ ਸਟੋਰ ’ਚੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ, ਘਟਨਾ cctv ’ਚ ਕੈਦ

Monday, Apr 17, 2023 - 05:24 PM (IST)

ਮੈਡੀਕਲ ਸਟੋਰ ’ਚੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ, ਘਟਨਾ cctv ’ਚ ਕੈਦ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ’ਤੇ ਸ਼ਹਿਰ ਤੋਂ ਲਗਭਗ 4 ਕਿਲੋਮੀਟਰ ਦੂਰ ਥਾਣਾ ਸਦਰ ਦੇ ਅਧੀਨ ਆਉਂਦੇ ਨਵੀਪੁਰ ਦੇ ਇਕ ਮੈਡੀਕਲ ਸਟੋਰ ਨੂੰ ਇਕ ਚੋਰ ਵੱਲੋਂ ਸਵੇਰੇ ਸਾਢੇ 6 ਵਜੇ ਦੇ ਕਰੀਬ ਨਿਸ਼ਾਨਾ ਬਣਾਇਆ ਗਿਆ। ਚੋਰ ਸਟੋਰ ਦੇ ਸ਼ਟਰ ਦੀਆਂ ਕੁੰਡੀਆਂ ਕੱਟ ਕੇ ਦੁਕਾਨ ਦੇ ਅੰਦਰ ਵੜਿਆ ਅਤੇ ਦੁਕਾਨ ਦੇ ਗੱਲੇ ’ਚੋਂ ਲਗਭਗ 7 ਹਜ਼ਾਰ ਰੁਪਏ ਦੀ ਨਕਦੀ ਅਤੇ ਇਨਵਰਟਰ ਦਾ ਇਕ ਬੈਟਰੀ ਚੋਰੀ ਕਰ ਕੇ ਲੈ ਗਿਆ। ਚੋਰੀ ਦੀ ਪੂਰੀ ਵਾਰਦਾਤ ਦੁਕਾਨ ਦੇ ਅੰਦਰ ਲੱਗੇ ਕੈਮਰੇ ’ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਮਿਸਾਲ ਬਣਿਆ ਗੁਰਦਾਸਪੁਰ ਦਾ ਅੰਮ੍ਰਿਤਬੀਰ ਸਿੰਘ, ਚੜ੍ਹਦੀ ਜਵਾਨੀ ਮਾਰੀਆਂ ਵੱਡੀਆਂ ਮੱਲ੍ਹਾਂ

ਇਸ ਸਬੰਧੀ ਦੁਕਾਨ ਦੇ ਮਾਲਕ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਅਨੁਸਾਰ ਚੋਰ ਸਵੇਰੇ 5. 55 ’ਤੇ ਦੁਕਾਨ ਦੇ ਬਾਹਰ ਆਇਆ ਸੀ ਅਤੇ ਲਗਭਗ 25 ਮਿੰਟ ਦੁਕਾਨ ਦੇ ਬਾਹਰ ਖੜ੍ਹਾ ਹੋ ਕੇ ਦੁਕਾਨ ਦਾ ਜਾਇਜ਼ਾ ਲੈਂਦਾ ਰਿਹਾ ਅਤੇ ਫਿਰ ਉਸ ਨੇ ਬਾਹਰ ਵਾਲੇ ਕੈਮਰੇ ਦੀਆਂ ਤਾਰਾਂ ਤੋੜ ਦਿੱਤੀਆਂ। ਕਰੀਬ 6.20 ਵਜੇ ਉਹ ਦੁਕਾਨ ਦੇ ਅੰਦਰ ਵੜਿਆ ਅਤੇ ਤਿੰਨ ਮਿੰਟ ’ਚ ਗੱਲੇ ਦਾ ਸਾਰਾ ਕੈਸ਼ ਅਤੇ ਬੈਟਰੀ ਕੱਢ ਕੇ ਬਾਹਰ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

ਉਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਵਿਚ ਪੂਰੇ ਮੂੰਹ ’ਤੇ ਕਾਲਾ ਕੱਪੜਾ ਲਪੇਟੀ ਚੋਰ ਚੋਰੀ ਕਰਦਾ ਸਾਫ਼ ਨਜ਼ਰ ਆ ਰਿਹਾ ਹੈ ਅਤੇ ਇਹ ਚੋਰ ਕੇਸਧਾਰੀ (ਸਿੱਖ) ਲੱਗ ਰਿਹਾ ਹੈ। ਉਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਥਾਣਾ ਸਦਰ ਪੁਲਸ ਨੂੰ ਦੇ ਦਿੱਤੀ ਗਈ ਹੈ। ਉਸਨੇ ਮੰਗ ਕੀਤੀ ਹੈ ਕਿ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਇਲਾਕੇ ਵਿਚ ਰਾਤ ਦੇ ਸਮੇਂ ਪੁਲਸ ਕਰਮਚਾਰੀਆਂ ਵੱਲੋਂ ਗਸ਼ਤ ਲਗਾਈ ਜਾਵੇ।

ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News