ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

Tuesday, Oct 06, 2026 - 02:32 PM (IST)

ਸਾਈਬਰ ਕੈਫੇ ’ਚ ਲੱਖਾਂ ਦੀ ਚੋਰੀ, ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

ਗੁਰਦਾਸਪੁਰ (ਹਰਮਨ)- ਪੁਲਸ ਥਾਣਾ ਸੇਖਵਾਂ ਦੇ ਬਿਲਕੁਲ ਨੇੜੇ ਲੱਗਦੇ ਅੱਡਾ ਸੇਖਵਾਂ, ਅੱਡਾ ਦਾਣਿਆਂ ਵਾਲੀ ਅਤੇ ਡੇਰੀਵਾਲ ’ਚ ਚੋਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਮੁੱਖ ਮਾਰਗ ’ਤੇ ਸਥਿਤ ਅੱਡਾ ਸੇਖਵਾਂ ਵਿਖੇ ਇਕ ਸਾਈਬਰ ਕੈਫੇ ਦੇ ਤਾਲੇ ਭੰਨ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ, ਜਦਕਿ ਨੇੜਲੇ ਇਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਣ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਨੇੜਲੇ ਪਿੰਡ ਭੱਠਾ ਦਾਣਿਆਂ ਵਾਲ ਅਤੇ ਡੇਰੀਵਾਲ ’ਚ ਵੀ ਚੋਰੀ ਦੀਆਂ ਘਟਨਾਵਾਂ ਵਾਪਰਨ ਦੀ ਖ਼ਬਰ ਹੈ।

ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਪੀੜਤ ਸਾਈਬਰ ਕੈਫੇ ਦੇ ਮਾਲਕ ਗੁਰਦੀਪ ਸਿੰਘ ਵਾਸੀ ਖਾਣ ਪਿਆਰਿਆਂ ਨੇ ਦੱਸਿਆ ਕਿ ਸਵੇਰੇ ਉਸ ਨੂੰ ਦੁਕਾਨ ਦਾ ਸ਼ਟਰ ਖੁੱਲ੍ਹਾ ਹੋਣ ਦੀ ਇਤਲਾਹ ਮਿਲੀ। ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਸ਼ਟਰ ਦਾ ਜਿੰਦਰਾ ਅਤੇ ਅੰਦਰੂਨੀ ਦਰਵਾਜ਼ੇ ਦਾ ਲੌਕ ਟੁੱਟਾ ਹੋਇਆ ਸੀ। ਚੋਰ ਅੰਦਰੋਂ ਵੱਡੀ ਐੱਲ. ਈ. ਡੀ., ਡੀ. ਵੀ. ਆਰ. ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ ਸਨ। ਪੀੜਤ ਨੇ ਦੱਸਿਆ ਕਿ ਛੋਟਾ ਦੁਕਾਨਦਾਰ ਹੋਣ ਕਰਕੇ ਇਸ ਚੋਰੀ ਨਾਲ ਉਸ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਇਸੇ ਦੌਰਾਨ ਚੋਰਾਂ ਨੇ ਸਾਹਮਣੇ ਸਥਿਤ ਮੈਡੀਕਲ ਸਟੋਰ ਦੇ ਤਾਲੇ ਤੋੜਨ ਦੀ ਕੋਸ਼ਿਸ਼ ਵੀ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਮੌਕੇ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ’ਚ ਚਾਰ ਸ਼ੱਕੀ ਨੌਜਵਾਨ ਵਾਰਦਾਤ ਨੂੰ ਅੰਜਾਮ ਦਿੰਦੇ ਨਜ਼ਰ ਆ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਸਮਾਜਿਕ ਅਨਸਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਗਰੀਬ ਦੁਕਾਨਦਾਰ ਦੀ ਬਣਦੀ ਮਾਲੀ ਮਦਦ ਕੀਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News