ਗੁਰਦਾਸਪੁਰ ’ਚ ਨਹੀਂ ਮਿਲਿਆ ਭਾਰਤ ਬੰਦ ਦੇ ਸੱਦੇ ਨੂੰ ਹੁੰਗਾਰਾ, ਆਮ ਵਾਂਗ ਖੁੱਲ੍ਹੀਆਂ ਰਹੀਆਂ ਦੁਕਾਨਾਂ ਤੇ ਬਾਜ਼ਾਰਾਂ

Thursday, Aug 22, 2024 - 12:19 PM (IST)

ਗੁਰਦਾਸਪੁਰ ’ਚ ਨਹੀਂ ਮਿਲਿਆ ਭਾਰਤ ਬੰਦ ਦੇ ਸੱਦੇ ਨੂੰ ਹੁੰਗਾਰਾ, ਆਮ ਵਾਂਗ ਖੁੱਲ੍ਹੀਆਂ ਰਹੀਆਂ ਦੁਕਾਨਾਂ ਤੇ ਬਾਜ਼ਾਰਾਂ

ਗੁਰਦਾਸਪੁਰ (ਹਰਮਨ, ਵਿਨੋਦ, ਹੇਮੰਤ)-ਰਿਜ਼ਰਵੇਸ਼ਨ ਬਚਾਓ ਕਮੇਟੀ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਬੀਤੇ ਗੁਰਦਾਸਪੁਰ ਸ਼ਹਿਰ ਅਤੇ ਇਸ ਇਲਾਕੇ ਅੰਦਰ ਹੁੰਗਾਰਾ ਨਹੀਂ ਮਿਲਿਆ। ਇਸ ਦੇ ਚਲਦਿਆਂ ਗੁਰਦਾਸਪੁਰ ਸ਼ਹਿਰ ਦੇ ਸਾਰੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ ਅਤੇ ਸੜਕਾਂ ’ਤੇ ਚਹਿਲ-ਪਹਿਲ ਰਹੀ। ਇਸ ਮੌਕੇ ਵੱਖ-ਵੱਖ ਦੁਕਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਦੇ ਬੰਦ ਦੇ ਸੱਦੇ ਬਾਰੇ ਜਾਣਕਾਰੀ ਹੀ ਨਹੀਂ ਸੀ। ਬਹੁਤ ਸਾਰੇ ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਇਹ ਵੀ ਪਤਾ ਨਹੀਂ ਕਿ ਕਿਹੜੀ ਜਥੇਬੰਦੀ ਨੇ ਕਿਸ ਕਾਰਨ ਸਦਕਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੁਕਾਨਦਾਰਾਂ ਨੇ ਕਿਹਾ ਕਿ ਸਾਰੇ ਸ਼ਹਿਰ ਵਾਸੀ ਅਤੇ ਦੁਕਾਨਦਾਰ ਆਪਸੀ ਭਾਈਚਾਰੇ ’ਚ ਵਿਸ਼ਵਾਸ ਰੱਖਦੇ ਹਨ ਅਤੇ ਜਦੋਂ ਵੀ ਕੋਈ ਜਥੇਬੰਦੀ ਕਿਸੇ ਬੰਦ ਦਾ ਸੱਦਾ ਦਿੰਦੀ ਹੈ ਤਾਂ ਦੁਕਾਨਦਾਰਾਂ ਵੱਲੋਂ ਧਰਮ, ਜਾਤ-ਪਾਤ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਸਹਿਯੋਗ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ- ਫ਼ਿਲਮ ‘ਐਮਰਜੈਂਸੀ’ ’ਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਉਨ੍ਹਾਂ ਕਿਹਾ ਕਿ ਦੁਕਾਨਾਂ ਖੋਲ੍ਹਣ ਦਾ ਮਤਲਬ ਇਹ ਵੀ ਨਹੀਂ ਹੈ ਕਿ ਉਹ ਕਿਸੇ ਦਾ ਵਿਰੋਧ ਕਰ ਰਹੇ ਹਨ। ਕੁਝ ਦੁਕਾਨਦਾਰਾਂ ਨੇ ਕਿਹਾ ਕਿ ਆਮ ਤੌਰ ’ਤੇ ਗੁਰਦਾਸਪੁਰ ਸ਼ਹਿਰ ਵਿਚ ਜਦੋਂ ਵੀ ਕੋਈ ਬੰਦ ਹੁੰਦਾ ਹੈ ਤਾਂ ਉਸ ਤੋਂ ਪਹਿਲਾਂ ਸ਼ਹਿਰ ਅੰਦਰ ਸਬੰਧਤ ਜਥੇਬੰਦੀਆਂ ਵੱਲੋਂ ਮੁਨਾਦੀ ਕਰਵਾ ਦਿੱਤੀ ਜਾਂਦੀ ਹੈ, ਜਿਸ ਕਰ ਕੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੰਦ ਬਾਰੇ ਜਾਣਕਾਰੀ ਮਿਲ ਜਾਂਦੀ ਹੈ ਪਰ ਇਸ ਵਾਰ ਅਜਿਹਾ ਵੀ ਨਹੀਂ ਹੋਇਆ, ਜਿਸ ਕਾਰਨ ਅੱਜ ਜ਼ਿਆਦਾਤਰ ਬਾਜ਼ਾਰ ਖੁੱਲ੍ਹੇ ਰਹੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News