ਅਣਪਛਾਤੇ ਚੋਰ ਘਰ ''ਚੋਂ ਨਗਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਹੋਏ ਰਫੂ-ਚੱਕਰ, ਘਟਨਾ CCTV ’ਚ ਕੈਦ

04/14/2022 3:31:34 PM

ਕਲਾਨੌਰ (ਮਨਮੋਹਨ) - ਬੀਤੀ ਰਾਤ ਸਰਹੱਦੀ ਕਸਬਾ ਕਲਾਨੌਰ ਵਿਖੇ ਸ਼ਹੀਦ ਭਗਤ ਸਿੰਘ ਗੇਟ ਨੇੜੇ ਅਣਪਛਾਤੇ ਚੋਰਾਂ ਵੱਲੋਂ ਇਕ ਘਰ ਦੇ ਜਿੰਦੜੇ ਅਤੇ ਗਰਿਲ ਤੋੜ ਕੇ ਚੋਰੀ ਕਰ ਲੈਣ ਦੀ ਸੂਚਨਾ ਮਿਲੀ ਹੈ। ਚੋਰ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਮਾਨ ਚੋਰੀ ਕਰਕੇ ਰਫੂਚੱਕਰ ਹੋ ਗਏ। ਚੋਰੀ ਦੀ ਇਹ ਵਾਰਦਾਤ ਘਰ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਅਮਰੀਕ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਹ ਮੀਰਥਲ ਵਿਖੇ ਆਪਣੇ ਢਾਬੇ ਦਾ ਕਾਰੋਬਾਰ ਕਰਦਾ ਹੈ। ਉਸਦੀ ਪਤਨੀ ਘਰ ਨੂੰ ਤਾਲੇ ਲਗਾ ਕੇ ਆਪਣੇ ਰਿਸ਼ਤੇਦਾਰਾਂ ਕੋਲ ਗਈ ਹੋਈ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ ਇਕ ਵਜੇ ਪੰਜ ਨਕਾਬਪੋਸ਼ ਚੋਰ ਮੇਨ ਗੇਟ ਦੀ ਜਿੰਦੜੀ ਅਤੇ ਕਮਰੇ ਦੀ ਗਰਿਲ ਤੋੜ ਕੇ ਘਰ ਅੰਦਰ ਦਾਖਲ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਚੋਰ ਘਰ ’ਚ ਪਈ ਕਰੀਬ 60 ਹਜ਼ਾਰ ਰੁਪਏ ਦੀ ਨਕਦੀ, 7 ਤੋਲੇ ਸੋਨੇ ਦੇ ਗਹਿਣੇ, ਕਰੀਬ 11 ਹਜ਼ਾਰ ਰੁਪਏ ਦੀਆਂ ਦੋ ਟਾਈਟਨ ਦੀਆਂ ਘੜੀਆਂ ਸਮੇਤ ਹੋਰ ਸਮਾਨ ਚੋਰੀ ਕਰਕੇ ਲੈ ਗਏ। ਇਸ ਘਟਨਾ ਸਬੰਧੀ ਪੁਲਸ ਥਾਣੇ ਕਲਾਨੌਰ ਵਿਖੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਕੈਮਰੇ ਦੀ ਫੂਟੇਜ਼ ਦੇ ਹਿਸਾਬ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ


rajwinder kaur

Content Editor

Related News