ਚੋਰ ਫੈਕਟਰੀ ’ਚੋਂ LCD, ਲੈਪਟਾਪ, ਲੋਹੇ ਤੇ ਪਿੱਤਲ ਦਾ ਸਾਮਾਨ ਲੈ ਕੇ ਫਰਾਰ, CCTV ਕੈਮਰੇ ’ਚ ਕੈਦ ਤਸਵੀਰਾਂ
Saturday, Jul 29, 2023 - 11:01 AM (IST)

ਬਟਾਲਾ (ਬੇਰੀ)- ਬਟਾਲਾ ਦੇ ਜੀ. ਟੀ. ਰੋਡ ’ਤੇ ਸਥਿਤ ਇਕ ਫੈਕਟਰੀ ’ਚੋਂ ਦੇਰ ਰਾਤ ਇਕ ਚੋਰ ਵੱਲੋਂ ਐੱਲ. ਸੀ. ਡੀ., ਲੈਪਟਾਪ ਅਤੇ ਲੋਹੇ, ਸਿਲਵਰ ਅਤੇ ਪਿੱਤਲ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਤਿਕ ਇੰਟਰਪ੍ਰਾਈਜ਼ਿਜ਼ ਫੈਕਟਰੀ ਦੇ ਮਾਲਕ ਰਾਜੇਸ਼ ਨੰਦਾ ਪੁੱਤਰ ਪ੍ਰੇਮ ਚੰਦ ਨੰਦਾ ਵਾਸੀ ਸਾਊਥ ਸਿਟੀ ਉਮਰਪੁਰਾ ਰੋਡ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਜੀ. ਟੀ. ਰੋਡ ’ਤੇ ਸਥਿਤ ਹੈ। ਉਹ ਰੋਜ਼ਾਨਾ ਵਾਂਗ ਬੀਤੀ ਰਾਤ ਵੀ ਆਪਣੀ ਫੈਕਟਰੀ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ ਅਤੇ ਜਦੋਂ ਉਹ ਆਪਣੀ ਫੈਕਟਰੀ ’ਚ ਆਇਆ ਤਾਂ ਦੇਖਿਆ ਕਿ ਫੈਕਟਰੀ ਦਾ ਸਾਮਾਨ ਖਿਲਰਿਆ ਪਿਆ ਸੀ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀਆਂ ਤਾਰਾਂ ਵੀ ਟੁੱਟੀਆਂ ਹੋਈਆਂ ਸਨ। ਜਦੋਂ ਉਸ ਨੇ ਸਾਮਾਨ ਦੀ ਜਾਂਚ ਕੀਤੀ ਤਾਂ ਫੈਕਟਰੀ ਦੇ ਇਕ ਦਫਤਰ ’ਚੋਂ ਐੱਲ. ਸੀ. ਡੀ., ਲੈਪਟਾਪ, ਪਿੱਤਲ, ਲੋਹੇ ਅਤੇ ਸਿਲਵਰ ਦਾ ਸਾਮਾਨ ਚੋਰੀ ਹੋ ਚੁੱਕਾ ਸੀ।
ਇਹ ਵੀ ਪੜ੍ਹੋ- ਹੜ੍ਹ ਕਾਰਨ ਟੁੱਟਿਆ ਜਲੰਧਰ ਦੇ ਪਿੰਡ ਵਾਸੀਆਂ ਦਾ ਧੀਆਂ ਨੂੰ ਵਿਆਉਣ ਦਾ ਸੁਫ਼ਨਾ
ਉਸ ਨੇ ਦੱਸਿਆ ਕਿ ਚੋਰ ਫੈਕਟਰੀ ਦੀ ਛੱਤ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਇਆ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ। ਇਹ ਸਾਰੀ ਵਾਰਦਾਤ ਫੈਕਟਰੀ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਉਸ ਨੇ ਦੱਸਿਆ ਕਿ 15 ਦਿਨ ਪਹਿਲਾਂ ਵੀ ਉਨ੍ਹਾਂ ਦੀ ਫੈਕਟਰੀ ’ਚ ਚੋਰੀ ਦੀ ਘਟਨਾ ਵਾਪਰੀ ਸੀ ਅਤੇ ਉਸ ਦੌਰਾਨ ਚੋਰਾਂ ਨੇ ਫੈਕਟਰੀ ’ਚੋਂ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ। ਇਸ ਸਬੰਧੀ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸਾਵਧਾਨ ! ਬੈਕਟੀਰੀਆ ਦੇ ਰਿਹੈ ਇਨਫੈਕਸ਼ਨ, ਬੱਚਿਆਂ ਤੇ ਬਜ਼ੁਰਗਾਂ ਨੂੰ ਵਾਇਰਸ ਵੱਧ ਲੈ ਰਿਹੈ ਆਪਣੀ ਜਕੜ ’ਚ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8