ਚੋਰ ਨੇ ਹਾਰਡਵੇਅਰ ਦੀ ਦੁਕਾਨ ਦਾ ਸ਼ਟਰ ਤੋੜ ਕੇ 30 ਹਜ਼ਾਰ ਰੁਪਏ ਨਕਦੀ ਕੀਤੀ ਚੋਰੀ, ਵਾਰਦਾਤ cctv ''ਚ ਕੈਦ

Sunday, Jul 28, 2024 - 01:25 PM (IST)

ਚੋਰ ਨੇ ਹਾਰਡਵੇਅਰ ਦੀ ਦੁਕਾਨ ਦਾ ਸ਼ਟਰ ਤੋੜ ਕੇ 30 ਹਜ਼ਾਰ ਰੁਪਏ ਨਕਦੀ ਕੀਤੀ ਚੋਰੀ, ਵਾਰਦਾਤ cctv ''ਚ ਕੈਦ

ਬਟਾਲਾ (ਬੇਰੀ)-ਬੀਤੀ ਰਾਤ ਜਲੰਧਰ ਰੋਡ ’ਤੇ ਸਥਿਤ ਇਕ ਹਾਰਡਵੇਅਰ ਦੀ ਦੁਕਾਨ ਦਾ ਇਕ ਚੋਰ ਵਲੋਂ ਸ਼ਟਰ ਤੋੜ ਕੇ ਦੁਕਾਨ ’ਚੋਂ 30 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਅਗਰਵਾਲ ਟਰੇਡਰਜ਼ ਦੇ ਮਾਲਕ ਰਾਜਨ ਅਗਰਵਾਲ ਪੁੱਤਰ ਕਾਲੀਦਾਸ ਅਗਰਵਾਲ ਵਾਸੀ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਜਲੰਧਰ ਰੋਡ ’ਤੇ ਹਾਰਡਵੇਅਰ ਦੀ ਦੁਕਾਨ ਹੈ।

 ਇਹ ਵੀ ਪੜ੍ਹੋ-ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਆਪਣੇ ਘਰ ਚੱਲੇ ਗਏ ਸਨ ਕਿ ਦੇਰ ਰਾਤ ਇਕ ਚੋਰ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ’ਚ ਦਾਖਲ ਹੋਇਆ ਅਤੇ ਦੁਕਾਨ ’ਚੋਂ 30 ਹਜ਼ਾਰ ਰੁਪਏ ਨਕਦੀ ਚੋਰੀ ਕਰ ਕੇ ਫਰਾਰ ਹੋ ਗਿਆ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਕਿਹਾ ਕਿ ਚੋਰੀ ਦੀ ਇਹ ਸਾਰੀ ਵਾਰਦਾਤ ਦੁਕਾਨ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਹੈ ਅਤੇ ਉਨ੍ਹਾਂ ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਚੋਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਕੇ ਉਸਨੂੰ ਇਨਸਾਫ ਦਿਵਾਏ। ਇਸ ਮੌਕੇ ਉਨ੍ਹਾਂ ਨਾਲ ਰਾਜੀਵ ਵਿਗ, ਪੁਨੀਤ ਬਾਂਸਲ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News