ਰਈਏ ਤੋਂ ਮੋਟਰਸਾਈਕਲ ਤੇ ਮੋਬਾਈਲ ਚੋਰੀ ਕਰਨ ਵਾਲਾ ਚੋਰ ਕਾਬੂ, ਈ-ਰਿਕਸ਼ਾ ਚਾਲਕਾਂ ਦੀ ਵੀ ਕੀਤੀ ਸ਼ਨਾਖਤ
Friday, Jun 28, 2024 - 12:38 PM (IST)
ਗੁਰਦਾਸਪੁਰ(ਹਰਮਨ, ਵਿਨੋਦ)-ਗੁਰਦਾਸਪੁਰ ਸ਼ਹਿਰ ਅੰਦਰ ਨਿਰੰਤਰ ਹੋ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਂਦਿਆਂ ਅੱਜ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਰਈਏ ਤੋਂ ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਮੋਟਰਸਾਈਕਲ ਨੰਬਰ ਪੀਬੀ06 ਏਜੈਡ 2399 ਅਤੇ ਮੋਬਾਈਲ ਫੋਨ ਚੋਰੀ ਹੋ ਗਿਆ ਹੈ। ਇਸ ਮਾਮਲੇ ’ਚ ਪੁਲਸ ਨੇ ਟੈਕਨੀਕਲ ਤਰੀਕੇ ਨਾਲ ਚੋਰ ਅਤੇ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਸ਼ੁਰੂ ਕੀਤੀ ਸੀ ਅਤੇ ਪੁਲਸ ਨੇ ਚੋਰੀ ਦਾ ਇਹ ਮੋਟਰਸਾਈਕਲ ਅਤੇ ਮੋਬਾਈਲ ਫੋਨ ਨੂੰ ਚੋਰ ਸਮੇਤ ਰਈਏ ਤੋਂ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ 'ਚ ਫ਼ਿਲਮਾਂ ਦੀ ਪ੍ਰਮੋਸ਼ਨ 'ਤੇ ਰੋਕ
ਉਨ੍ਹਾਂ ਕਿਹਾ ਕਿ ਚੋਰ ਨੂੰ ਗ੍ਰਿਫ਼ਤਾਰ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੱਲ ਦਾ ਪਤਾ ਲੱਗ ਸਕੇ ਕਿ ਉਸ ਵਿਅਕਤੀ ਨੇ ਪਹਿਲਾਂ ਹੋਰ ਕਿੰਨੀਆਂ ਚੋਰੀਆਂ ਕੀਤੀਆਂ ਹਨ ਅਤੇ ਉਹ ਚੋਰੀ ਕੀਤੇ ਸਾਮਾਨ ਦੀ ਵਿਕਰੀ ਕਿਥੇ ਕਰਦਾ ਸੀ। ਇਸ ਦੇ ਨਾਲ ਹੀ ਸ਼ਹਿਰ ਅੰਦਰ ਕੁਝ ਦਿਨ ਪਹਿਲਾਂ ਨਸ਼ਾ ਕਰਦੇ ਈ-ਰਿਕਸ਼ਾ ਵਾਲਿਆਂ ਦੀ ਵਾਇਰਲ ਹੋਈ ਵੀਡੀਓ ਦੀ ਵੀ ਘੋਖ ਕੀਤੀ ਹੈ ਅਤੇ ਪਤਾ ਲੱਗਾ ਹੈ ਕਿ ਇਹ ਵਿਅਕਤੀ ਰਾਮ ਨਗਰ ਪਿੰਡ ਨਾਲ ਸਬੰਧਤ ਸੀ, ਜਿਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਕਰਵਾ ਕੇ ਇਲਾਜ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ
ਇਸ ਦੇ ਨਾਲ ਹੀ ਹੋਰ ਈ-ਰਿਕਸ਼ਾ ਵਾਲਿਆਂ ਵਿਰੁੱਧ ਮਿਲ ਰਹੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਪੁਲਸ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਰੇਕ ਈ-ਰਿਕਸ਼ਾ ਚਾਲਕ ਕੋਲ ਉਸਦਾ ਲਾਇਸੈਂਸ ਹੋਵੇ ਅਤੇ ਨਾਲ ਹੀ ਈ-ਰਿਕਸ਼ਾ ਉੱਪਰ ਵੀ ਅਜਿਹੀ ਪਲੇਟ ਲੱਗੀ ਹੋਵੇ, ਜਿਸ ਤੋਂ ਪਤਾ ਲੱਗ ਸਕੇ ਕਿ ਇਹ ਈ ਰਿਕਸ਼ਾ ਗੁਰਦਾਸਪੁਰ ਨਾਲ ਹੀ ਸਬੰਧਤ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਨਸ਼ੇ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵੀ ਪੁਲਸ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦੇ ਚਲਦਿਆਂ ਪੁਲਸ ਵੱਲੋਂ ਘਰ-ਘਰ ਪਹੁੰਚ ਕੇ ਨਸ਼ਾ ਕਰਦੇ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਰੀਹੈਬਿਲੀਟੇਸ਼ਨ ਸੈਂਟਰ ’ਚ ਉਨ੍ਹਾਂ ਨੂੰ ਇਲਾਜ ਦੀ ਦਾਖਲ ਕਰਵਾਇਆ ਜਾ ਰਿਹਾ ਹੈ। ਜਦੋਂ ਕਿ ਡਰੱਗਸਜ਼ ਦੇ ਸਮੱਗਲਰਾਂ ਖ਼ਿਲਾਫ਼ ਪੁਲਸ ਸਖ਼ਤੀ ਨਾਲ ਪੇਸ਼ ਆ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8