ਚੋਰਾਂ ਦੇ ਦਿਲਾਂ ''ਚੋਂ ਮੁੱਕਦਾ ਜਾ ਰਿਹੈ ''ਡੰਡੇ'' ਦਾ ਖ਼ੌਫ਼, ਇਕੋ ਰਾਤ ''ਚ 3 ਘਰਾਂ ਨੂੰ ਬਣਾਇਆ ਨਿਸ਼ਾਨਾ

Friday, Oct 04, 2024 - 07:30 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇਲਾਕੇ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਲੋਕਾਂ ਚ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਅਜੇ ਬੀਤੇ ਦਿਨੀਂ ਹੀ ਇਸੇ ਪਿੰਡ ਵਿਖੇ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਮੁੜ ਬੀਤੀ ਰਾਤ ਪਿੰਡ ਉਧੀਪੁਰ ਵਿਖੇ ਚੋਰਾਂ ਵੱਲੋਂ ਮੁੜ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਉਸ ਦੇ ਘਰ 'ਚ ਦਾਖਲ ਹੋ ਕਮਰੇ ਵਿਚ ਪਈ ਅਲਮਾਰੀ ਦੇ ਤਾਲੇ ਤੋੜੇ ਕੇ ਅੰਦਰ ਪਏ ਕਰੀਬ 2 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਹੋਰ ਸਾਮਾਨ ਚੋਰੀ ਕਰ ਗਏ ਹਨ। ਇਸੇ ਤਰ੍ਹਾਂ ਹੀ ਉਸ ਦੇ ਚਾਚੇ ਦੇ ਘਰ ਵੀ ਤਾਲੇ ਭੰਨੇ ਗਏ, ਪਰ ਨੁਕਸਾਨ ਤੋਂ ਬਚਾਅ ਰਿਹਾ।

PunjabKesari

ਇਹ ਵੀ ਪੜ੍ਹੋ- ਦਫ਼ਤਰ 'ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਇਸੇ ਤਰ੍ਹਾਂ ਹੀ ਉਸ ਦੇ ਘਰ ਦੇ ਪਿਛਲੇ ਘਰ ਵਿੱਚ ਦਾਖਲ ਹੋ ਕੇ ਚੋਰਾਂ ਨੇ ਅਲਮਾਰੀ ਦੇ ਤਾਲੇ ਤੋੜੇ ਕੇ ਅਲਮਾਰੀ ਦੀ ਫੋਲੋ ਫਰਾਲੀ ਕੀਤੀ, ਪਰ ਜਦੋਂ ਉਹ ਅਜਿਹਾ ਕਰ ਰਹੇ ਸਨ ਤਾਂ ਕੁੱਤਾ ਉਨ੍ਹਾਂ ਨੂੰ ਦੇਖ ਕੇ ਭੌਂਕ ਪਿਆ। ਕੁੱਤੇ ਦੀ ਆਵਾਜ਼ ਸੁਣ ਕੇ ਪਰਿਵਾਰਿਕ ਮੈਂਬਰ ਅਚਾਨਕ ਉੱਠ ਗਏ ਅਤੇ ਚੋਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਸਬੰਧੀ ਬਹਿਰਾਮਪੁਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਐਮਾਜ਼ੋਨ ਵੱਲੋਂ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦੇ ਮਾਮਲੇ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News