ਚੋਰਾਂ ਨੇ ਇਕੋ ਰਾਤ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਕੀਤਾ ਚੋਰੀ
Thursday, Feb 05, 2026 - 02:22 PM (IST)
ਬਟਾਲਾ (ਬੇਰੀ) : ਬੀਤੀ ਰਾਤ ਦੋ ਚੋਰਾਂ ਵਲੋਂ ਪੁਲਸ ਲਾਈਨ ਰੋਡ ’ਤੇ ਸਥਿਤ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਦੁਕਾਨਾਂ ’ਚ ਆਰਟੀਫੀਸ਼ਲ ਜਿਊਲਰੀ, ਨਕਦੀ ਅਤੇ ਸਟੇਸ਼ਨਰੀ ਦਾ ਸਾਮਾਨ ਚੋਰੀ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਾਲ ਪੁੱਤਰ ਰਤਨ ਲਾਲ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਪੁਲਸ ਲਾਈਨ ਰੋਡ ’ਤੇ ਸਥਿਤ ਹੈ। ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚੱਲੇ ਗਏ ਸਨ। ਅੱਜ ਜਦ ਉਹ ਆਪਣੀ ਦੁਕਾਨ ’ਤੇ ਆਏ ਤਾਂ ਦੇਖਿਆ ਕਿ ਸ਼ਟਰ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਦੁਕਾਨ ’ਚ ਪਈ ਆਰਟੀਫੀਸ਼ਲ ਜਿਊਲਰੀ ਚੋਰੀ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਜਦ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਾ ਕਿ ਦੋ ਚੋਰਾਂ ਨੇ ਦੁਕਾਨ ’ਚ ਦਾਖਲ ਹੋ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਕਰੀਬ 70 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਇਸੇ ਤਰ੍ਹਾਂ ਗੁਰੂ ਕਿਰਪਾ ਦੰਦਾਂ ਦੇ ਕਲੀਨਿਕ ਦੇ ਮਾਲਕ ਡਾ. ਗੁਰਦੀਪ ਸਿੰਘ ਵਾਸੀ ਪੁਲਸ ਲਾਈਨ ਰੋਡ ਬਟਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਸੁਹਾਗ ਪੈਲੇਸ ਪੁਲਸ ਲਾਈਨ ਰੋਡ ’ਤੇ ਸਥਿਤ ਹੈ। ਉਨ੍ਹਾਂ ਕਿਹਾ ਕਿ ਅੱਜ ਜਦ ਉਹ ਦੁਕਾਨ ’ਤੇ ਆਏ ਤਾਂ ਸ਼ਟਰ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਦੁਕਾਨ ’ਚ ਪਏ 70 ਹਜ਼ਾਰ ਰੁਪਏ ਚੋਰੀ ਹੋ ਚੁੱਕੇ ਸਨ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਇਸੇ ਤਰ੍ਹਾਂ ਸਾਹਿਲ ਸਟੇਸ਼ਨਰੀ ਸਟੋਰ ਦੇ ਮਾਲਕ ਸਾਹਿਲ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਅੱਜ ਸਵੇਰੇ ਜਦ ਉਹ ਆਪਣੀ ਦੁਕਾਨ ’ਤੇ ਆਏ ਤਾਂ ਸ਼ਟਰ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਦੁਕਾਨ ’ਚੋਂ ਸਟੇਸ਼ਨਰੀ ਦਾ ਸਾਮਾਨ ਗਾਇਬ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਕਾਬੂ ਕਰਕੇ ਇਨਸਾਫ਼ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
