ਚੋਰਾਂ ਨੇ 2 ਦੁਕਾਨਾਂ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਕਦੀ ਚੋਰੀ ਕੀਤੀ
Tuesday, Oct 03, 2023 - 04:58 PM (IST)

ਧਾਰੀਵਾਲ (ਖੋਸਲਾ, ਬਲਬੀਰ)- ਬੀਤੀ ਰਾਤ ਚੋਰਾਂ ਨੇ ਬੱਸ ਸਟੈਂਡ ਧਾਰੀਵਾਲ ਵਿਖੇ ਸਥਿਤ 2 ਦੁਕਾਨਾਂ ਦੇ ਸਟਰ ਤੋੜ ਕੇ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਸੁਮਿਤ ਕੁਮਾਰ ਪੁੱਤਰ ਕਿਸੋਰ ਵਰਮਾ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਸ ਦੀ ਬੱਸ ਸਟੈਂਡ ਧਾਰੀਵਾਲ ਵਿਖੇ ਗਣੇਸ਼ ਜਿਊਲਰ ਨਾਮ ਦੀ ਦੁਕਾਨ ਹੈ, ਜਿੱਥੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸਟਰ ਤੋੜ ਕੇ ਦੁਕਾਨ ’ਚੋਂ ਕਰੀਬ 3 ਲੱਖ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ 25 ਹਜ਼ਾਰ ਨਕਦੀ ਚੋਰੀ ਕਰ ਲਈ ਹੈ।
ਇਹ ਵੀ ਪੜ੍ਹੋ- ਸੁੱਤੇ ਪਏ ਭਰਾਵਾਂ ਦੇ ਲੜਿਆ ਸੱਪ, ਦੋਵਾਂ ਨੇ ਤੋੜਿਆ ਦਮ, ਸਦਮੇ 'ਚ ਮਾਪੇ
ਇਸੇ ਤਰ੍ਹਾਂ ਨਰੇਸ ਕੁਮਾਰ ਵਾਸੀ ਧਾਰੀਵਾਲ ਨੇ ਦੱਸਿਆ ਕਿ ਬੱਸ ਸਟੈਂਡ ਧਾਰੀਵਾਲ ’ਚ ਉਸਦੀ ਸਾਹਿਲ ਮੈਡੀਕਲ ਸਟੋਰ ਨਾਮਕ ਦੁਕਾਨ ਹੈ ਅਤੇ ਚੋਰਾਂ ਨੇ ਦੁਕਾਨ ਦਾ ਸਟਰ ਤੋੜ ਕੇ ਕਾਊਂਟਰ ਦੇ ਦਰਾਜ ’ਚ ਪਏ ਕਰੀਬ 15 ਹਜ਼ਾਰ ਰੁਪਏ ਚੋਰੀ ਕਰ ਲਏ। ਸੂਚਨਾ ਮਿਲਦੇ ਹੀ ਥਾਣਾ ਧਾਰੀਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੈਸਾ-ਪੈਸਾ ਜੋੜਣ ਵਾਲੇ ਬਜ਼ੁਰਗ ਨਾਲ ਵਾਪਰੀ ਅਣਹੋਣੀ, 2 ਔਰਤਾਂ ਲੁੱਟ ਕੇ ਲੈ ਗਈਆਂ ਜ਼ਿਦਗੀ ਦੀ ਪੂੰਜੀ (ਵੀਡੀਓ)
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8