ਚੋਲਾ ਸਾਹਿਬ ਦੇ ਦਰਸ਼ਨ ਕਰਨ ਗਏ ਪਰਿਵਾਰ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ
Saturday, Mar 04, 2023 - 01:52 PM (IST)

ਗੁਰਦਾਸਪੁਰ (ਵਿਨੋਦ)- ਹਰ ਸਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਹੁਸ਼ਿਆਰਪੁਰ ਤੋਂ ਪੈਦਲ ਚੱਲ ਕੇ ਸੰਗਤ ਡੇਰਾ ਬਾਬਾ ਨਾਨਕ ਪਹੁੰਚਦੀ ਹੈ। ਇਸ ਵਾਰ ਵੀ ਸੰਗਤ ਦੇ ਦਰਸ਼ਨਾਂ ਲਈ ਸਥਾਨਕ ਲੋਕ ਵੀ ਆਪਣੇ ਘਰਾਂ ਵਿੱਚੋਂ ਨਿਕਲ ਕੇ ਆਉਂਦੇ ਹਨ ਪਰ ਪਿੰਡ ਰਾਮਨਗਰ ਭੂਣ ਦੇ ਇਕ ਪਰਿਵਾਰ ਨੂੰ ਆਪਣੇ ਘਰ ਤਾਲੇ ਲਗਾ ਕੇ ਦਰਸ਼ਨ ਲਈ ਨਿਕਲਣਾ ਮਹਿੰਗਾ ਪੈ ਗਿਆ। ਪਿੱਛੇ ਚੋਰਾਂ ਨੇ ਉਨ੍ਹਾਂ ਦੇ ਘਰ ਵੜ ਕੇ ਖਿਲਾਰਾ ਪਾ ਦਿੱਤਾ ਅਤੇ ਲੱਖਾਂ ਰੁਪਏ ਦੇ ਗਹਿਣੇ ਅਤੇ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭੂਣ ਨੇ ਦੱਸਿਆ ਹੈ ਕੱਲ ਦੁਪਿਹਰ ਡੇਢ ਵਜੇ ਦੇ ਕਰੀਬ ਉਹ ਪਰਿਵਾਰ ਸਮੇਤ ਘਰ ਨੂੰ ਤਾਲੇ ਲਗਾ ਕੇ ਸੰਗ ਦਾ ਮੇਲਾ ਦੇਖਣ ਲਈ ਤਿੱਬੜੀ ਰੋਡ ਪਿੰਡ ਘੁਰਾਲਾ ਗਏ ਸੀ। ਲਗਭਗ ਸਵਾ ਘੰਟੇ ਬਾਅਦ ਪੌਣੇ ਤਿੰਨ ਵਜੇ ਦੇ ਕਰੀਬ ਜਦ ਉਹ ਘਰ ਵਾਪਿਸ ਆਏ ਤਾਂ ਦੇਖਿਆ ਕਿ ਬਾਹਰਲੇ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਕਮਰੇ ਅੰਦਰ ਦੀਵਾਰ ਨਾਲ ਬਣੀ ਅਲਮਾਰੀ ਦਾ ਲਾੱਕ ਵੀ ਟੁੱਟਾ ਹੋਇਆ ਸੀ। ਚੈਕ ਕਰਨ ’ਤੇ ਪਤਾ ਲੱਗਾ ਕਿ ਅਲਮਾਰੀ ਵਿਚੋਂ ਇੱਕ ਕਿੱਟੀ ਸੈਟ ਸੋਨਾ ਵਜਨੀ 4 ਤੋਲੇ, ਦੋ ਕਿੱਟੀ ਸੈਟ ਸੋਨਾ 2/2 ਤੋਲੇ, 2 ਸੋਨੇ ਦੀਆਂ ਚੈਨੀਆਂ, ਇਕ ਸੋਨੇ ਦੀ ਸਾਪ ਅਤੇ 15000/-ਰੁਪਏ ਨਗਦੀ ਕੋਈ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਦੀਨਾਨਗਰ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।