ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ''ਚ ਕਰਿਆਨੇ ਦੀ ਦੁਕਾਨ ''ਚ ਚੋਰਾਂ ਨੇ ਕੀਤੇ ਹੱਥ ਸਾਫ
Saturday, Jul 25, 2026 - 04:47 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਵਿੱਚ ਵਿਖੇ ਘਰੋਟਾ ਰੋਡ 'ਤੇ ਸਥਿਤ ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਜਾਣਕਾਰੀ ਅਨੁਸਾਰ ਬੀਤੀ ਰਾਤ ਅਣਪਛਾਤੇ ਚੋਰ ਦੁਕਾਨ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ ਅਤੇ ਗੱਲੇ ਵਿੱਚ ਪਈ ਨਗਦੀ ਸਮੇਤ ਦੁਕਾਨ ਦਾ ਸਾਰਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
ਦੁਕਾਨਦਾਰ ਨੇ ਸਵੇਰੇ ਦੁਕਾਨ ਖੋਲ੍ਹੀ ਤਾਂ ਤਾਲਾ ਟੁੱਟਿਆ ਦੇਖ ਕੇ ਉਸਦੇ ਹੋਸ਼ ਉੱਡ ਗਏ। ਅੰਦਰ ਜਾ ਕੇ ਦੇਖਿਆ ਤਾਂ ਸਾਮਾਨ ਖਿਲਿਆ ਪਿਆ ਸੀ ਅਤੇ ਨਕਦੀ ਗਾਇਬ ਸੀ। ਇਲਾਕਾ ਵਾਸੀਆਂ ਨੇ ਪੁਲਸ ਤੋਂ ਰਾਤ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਅਜਿਹੀਆਂ ਘਟਨਾਵਾਂ ਹੋਰ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ- ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
