ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋਏ ਚੋਰ, ਨਕਦੀ ਤੇ ਸਾਮਾਨ ਲੈ ਕੇ ਫਰਾਰ, ਘਟਨਾ cctv ''ਚ ਕੈਦ
Saturday, Sep 12, 2026 - 04:44 PM (IST)
ਗੁਰਦਾਸਪੁਰ/ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਕਸਬਾ ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨਾਂ ਵਿੱਚੋਂ ਨਕਦੀ ਅਤੇ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
ਜਾਣਕਾਰੀ ਅਨੁਸਾਰ ਚੋਰਾਂ ਨੇ ਦੁਕਾਨਾਂ ਵਿੱਚ ਦਾਖਲ ਹੋਣ ਲਈ ਨਾਲ ਲੱਗਦੇ ਮਕਾਨ ਦੀ ਛੱਤ ਦਾ ਰਸਤਾ ਵਰਤਿਆ। ਇਸ ਤੋਂ ਬਾਅਦ ਉਹ ਦੁਕਾਨਾਂ ਦੇ ਅੰਦਰ ਪਹੁੰਚੇ ਅਤੇ ਗੱਲਿਆਂ ਵਿੱਚ ਪਈ ਨਕਦੀ ਸਮੇਤ ਹੋਰ ਸਾਮਾਨ ਲੈ ਗਏ। ਦੁਕਾਨਦਾਰਾਂ ਮੁਤਾਬਕ ਚੋਰ ਕਰੀਬ 15 ਤੋਂ 20 ਹਜ਼ਾਰ ਰੁਪਏ ਦੀ ਨਕਦੀ ਤੋਂ ਇਲਾਵਾ ਲਗਭਗ 10 ਕਿਲੋ ਦੇਸੀ ਘਿਓ ਅਤੇ ਹੋਰ ਕਰਿਆਨੇ ਦਾ ਸਾਮਾਨ ਲੈ ਕੇ ਫਰਾਰ ਹੋਏ ਹਨ। ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਸਬੰਧੀ ਹਾਲੇ ਅੰਤਿਮ ਅੰਦਾਜ਼ਾ ਨਹੀਂ ਲਾਇਆ ਗਿਆ।
ਇਹ ਵੀ ਪੜ੍ਹੋ- RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਇਸੇ ਤਰ੍ਹਾਂ ਹੀ ਦੂਸਰੀ ਦੁਕਾਨ 'ਚ ਵੀ 10 ਤੋਂ 15 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰੀ ਦੀ ਇਹ ਘਟਨਾ ਦੁਕਾਨਾਂ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਕੈਮਰਿਆਂ ਦੀ ਫੁਟੇਜ ਵਿੱਚ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਨਜ਼ਰ ਆਉਣ ਦੀ ਗੱਲ ਸਾਹਮਣੇ ਆਈ ਹੈ, ਜਿਸ ਦੇ ਆਧਾਰ ’ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਦੁਕਾਨਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਚੋਰਾਂ ਦੀ ਪਛਾਣ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਅਤੇ ਬਾਜ਼ਾਰ ਦੇ ਹੋਰ ਕਾਰੋਬਾਰੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਲਦ ਜਾਂਚ ਕਰਕੇ ਚੋਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
