ਚੋਰਾਂ ਨੇ ਇਕ ਘਰ ''ਚ ਮਾਰਿਆ ਢਾਕਾ, ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਹੋਏ ਫਰਾਰ
Thursday, Dec 25, 2025 - 04:37 PM (IST)
ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ ਅੱਠ ਵਿਖੇ ਇੱਕ ਕੋਠੀ ਵਿੱਚੋਂ ਚੋਰਾਂ ਵੱਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਿਕ ਜਾਣਕਾਰੀ ਅਨੁਸਾਰ ਘਰ ਦੇ ਮੈਂਬਰ ਦੁਪਹਿਰੇ ਕਿਸੇ ਕੰਮ ਲਈ ਅੰਮ੍ਰਿਤਸਰ ਗਏ ਹੋਏ ਸਨ ਜਿਸ ਦੇ ਮਗਰੋਂ ਕੁਝ ਚੋਰਾਂ ਵੱਲੋਂ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
ਲਗਭਗ 30 ਮਿੰਟਾਂ 'ਚ ਚੋਰਾਂ ਨੇ ਚੋਰੀ ਦੀ ਘਟਨਾ ਅੰਜਾਮ ਦਿੱਤਾ ਅਤੇ ਕਈ ਤੋਲੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਪਰਿਵਾਰਿਕ ਮੈਂਬਰ ਸੁਰਿੰਦਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ ਤੇ ਜਦੋਂ ਉਹ ਸ਼ਾਮ ਨੂੰ ਘਰ ਆਏ ਤਾਂ ਉਨ੍ਹਾਂ ਨੇ ਆ ਕੇ ਦੇਖਿਆ ਕਿ ਅਲਮਾਰੀ ਦੇ ਤਾਲੇ ਖੁੱਲ੍ਹੇ ਹੋਏ ਸਨ ਅਤੇ ਸਾਮਾਨ ਸਾਰਾ ਖਿਲਰਿਆ ਪਿਆ ਸੀ ਤੇ ਜਦੋਂ ਵੇਖਿਆ ਤੇ ਗਹਿਣੇ ਅਤੇ ਨਕਦੀ ਅਲਮਾਰੀ ਵਿੱਚੋਂ ਗਾਇਬ ਸੀ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
ਸੁਰਿੰਦਰ ਨੇ ਦੱਸਿਆ ਕਿ ਸੀਸੀਟੀਵੀ ਪੁਲਸ ਵੱਲੋਂ ਖੰਗਾਲੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨ ਜਿਹੜੇ ਨੇ ਪੁਲਸ ਨੂੰ ਦਿੱਤੇ ਜਾਣਗੇ ਉਸ ਦੇ ਹਿਸਾਬ ਨਾਲ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਮੌਕੇ ਡੀਐਸਪੀ ਰਜੇਸ਼ ਕੱਕੜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਢੱਲੀ ਇਨਵੈਸਟੀਗੇਸ਼ਨ ਜਾਰੀ ਹੈ ਅਤੇ ਪਰਿਵਾਰ ਦੇ ਬਿਆਨਾਂ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਇਸ ਚੋਰੀ ਦੀ ਘਟਨਾ ਨੂੰ ਟ੍ਰੇਸ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਵੀ ਵਿਅਕਤੀ ਕਾਬੂ ਆਵੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਪੁਲਸ ਵੱਲੋਂ ਸੀਸੀਟੀਵੀ ਕੈਮਰੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
