ਚੋਰ ਘਰ ’ਚੋਂ ਗਹਿਣੇ ਅਤੇ ਡੇਢ ਲੱਖ ਦੀ ਨਕਦੀ ਲੈ ਉੱਡੇ
Tuesday, Sep 03, 2024 - 06:28 PM (IST)
ਬਟਾਲਾ (ਸਾਹਿਲ) : ਪਿੰਡ ਕੋਟਲਾ ਮੂਸਾ ’ਚ ਚੋਰਾਂ ਦੇ ਵੱਲੋਂ ਦਿਨ ਦਿਹਾੜੇ ਘਰ ਦੇ ਅੰਦਰ ਦਾਖਲ ਹੋ ਕੇ 5 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਚੋਰੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰ ਰਾਜ ਕੌਰ ਪਤਨੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੰਗਲਵਾਰ ਸਵੇਰੇ 11:30 ਵਜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ ਤਾਂ ਜਦੋਂ ਉਹ ਦੁਪਹਿਰ ਕਰੀਬ ਡੇਢ ਵਜੇ ਦੇ ਕਰੀਬ ਘਰ ਪਰਤੇ ਤਾਂ ਘਰ ਦੇ ਪਿਛਲੇ ਪਾਸਿਓਂ ਚੋਰ ਬਾਰੀ ਨੂੰ ਤੋੜ ਕੇ ਅੰਦਰ ਦਾਖਲ ਹੋਏ ਅਤੇ ਅਲਮਾਰੀ ’ਚ ਪਏ 5 ਤੋਲੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਫਰਾਰ ਹੋ ਚੁੱਕੇ ਸਨ। ਇਸ ਸਬੰਧੀ ਉਨ੍ਹਾਂ ਨੇ ਕਾਦੀਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਪਹੁੰਚੀ ਕਾਦੀਆਂ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸ਼ਗਨਾ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਕੁੜੀ ਨਾਲ ਵਾਪਰ ਗਿਆ ਭਾਣਾ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8