ਦੀਨਾਨਗਰ ਵਿਖੇ ਰੈਡੀਮੇਡ ਕੱਪੜੇ ਦੀ ਦੁਕਾਨ ਤੋਂ ਚੋਰ ਲੱਖਾਂ ਰੁਪਏ ਦਾ ਸਮਾਨ ਲੈ ਕੇ ਹੋਏ ਰਫੂ ਚੱਕਰ
Sunday, Jan 12, 2025 - 02:16 PM (IST)
ਦੀਨਾਨਗਰ (ਗੋਰਾਇਆ)- ਦੀਨਾਨਗਰ ਵਿਖੇ ਨਿੱਤ ਦਿਨ ਚੋਰੀ ਦੀਆਂ ਘਟਨਾ ਵੱਧਣ ਕਾਰਨ ਲੋਕਾਂ ਵਿੱਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ। ਬੀਤੀ ਰਾਤ ਚੋਰਾਂ ਵੱਲੋਂ ਵਿਵੇਕਾਨੰਦ ਸਕੂਲ ਨੇੜੇ ਸਥਿਤ ਪੋਸ਼ਾਕ ਰੈਡੀਮੇਡ ਕੱਪੜੇ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਹਜ਼ਾਰਾਂ ਦੀ ਨਗਦੀ ਤੇ ਲੱਖਾਂ ਰੁਪਏ ਦਾ ਕੱਪੜਾ ਲੈ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਜਗਦੀਪ ਪ੍ਰਕਾਸ਼ ਨੇ ਦੱਸਿਆ ਕਿ ਮੈਂ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਅਤੇ ਸਵੇਰੇ ਮੈਨੂੰ ਫੋਨ ਆਇਆ ਕਿ ਤੇਰੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ ਜਦ ਮੈਂ ਆ ਕੇ ਦੇਖਿਆ ਤਾਂ ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਪਈ ਨਗਦੀ ਸਮੇਤ ਲੱਖਾਂ ਰੁਪਏ ਦੇ ਕੱਪੜੇ ਚੋਰੀ ਕਰ ਲਏ ਹਨ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਉਧਰ ਦੀਨਾਨਗਰ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਉਧਰ ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਿੱਤ ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾ ਨੂੰ ਨੱਥ ਪਾਉਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਇਲਾਕੇ ਅੰਦਰ ਪੁਲਸ ਦੀ ਗਸਤ ਤੇਜ਼ ਕਰਨੀ ਚਾਹੀਦੀ ਹੈ ਤਾਂ ਕਿ ਨਿੱਤ ਇਲਾਕੇ ਅੰਦਰ ਹੋ ਰਹੀਆਂ ਚੋਰੀ ਦੀਆਂ ਘਟਨਾ ਰੋਕਣ ਦੀ ਬਜਾਏ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8