ਚੋਰਾਂ ਨੇ 2 ਗੁਰਦੁਆਰਿਆਂ ’ਚ ਕੀਤੀ ਚੋਰੀ, ਚੜ੍ਹਾਵਾ ਲੈ ਕੇ ਹੋਏ ਫਰਾਰ
Saturday, Jan 10, 2026 - 01:04 PM (IST)
ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ, ਸਾਹਿਲ, ਯੋਗੀ)- ਨਜ਼ਦੀਕੀ ਪਿੰਡਾਂ ਮਸਾਣੀਆਂ ਅਤੇ ਬਹਾਦਰ ਹੁਸੈਨ ਖੁਰਦ ਵਿਖੇ ਸਥਿਤ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਵਲੋਂ ਗੋਲਕਾਂ ਤੋੜ ਕੇ ਹਜ਼ਾਰਾਂ ਰੁਪਏ ਚੜ੍ਹਾਵਾ ਚੋਰੀ ਕਰ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਿਊਟੀਸ਼ੀਅਨ ਨੂੰ ਮਾਰੀਆਂ ਤਾਬੜਤੋੜ ਗੋਲੀਆਂ, ਫੈਲੀ ਦਹਿਸ਼ਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ.ਐੱਸ.ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਲਖਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਮਸਾਣੀਆਂ ਨੇ ਲਿਖਵਾਇਆ ਹੈ ਕਿ ਉਹ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਫੌਜਾ ਸਿੰਘ ਜੀ ਮਸਾਣੀਆਂ ਵਿਖੇ ਸੇਵਾ ਕਰਦਾ ਹੈ ਅਤੇ ਬੀਤੀ 7 ਜਨਵਰੀ ਦੀ ਰਾਤ ਉਹ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਕੇ ਘਰ ਚਲਾ ਗਿਆ ਸੀ ਤੇ ਗੁਰਦੁਆਰਾ ਸਾਹਿਬ ਵਿਖੇ ਆਇਆ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਦਾ ਬਾਹਰਲੇ ਦਰਵਾਜ਼ੇ ਦਾ ਤਾਲਾ ਟੁੱਟਾ ਪਿਆ ਸੀ ਤੇ ਗੁਰਦੁਆਰਾ ਸਾਹਿਬ ਅੰਦਰ ਪਈ ਗੋਲਕ ਵੀ ਟੁੱਟੀ ਪਈ ਸੀ, ਜਿਸ ਵਿਚੋਂ ਕਰੀਬ 29/30 ਹਜ਼ਾਰ ਰੁਪਏ ਚੜ੍ਹਾਵਾ ਚੋਰ ਚੋਰੀ ਕਰ ਕੇ ਲਿਜਾ ਚੁੱਕੇ ਸਨ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਉਕਤ ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਅਣਪਛਾਤੇ ਚੋਰਾਂ ਖਿਲਾਫ ਥਾਣਾ ਸੇਖਵਾਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਰੰਗੜ ਨੰਗਲ ਦੇ ਏ.ਐੱਸ.ਆਈ. ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਸਤਿੰਦਰਜੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਬਹਾਦਰ ਹੁਸੈਨ ਖੁਰਦ ਨੇ ਲਿਖਵਾਇਆ ਹੈ ਕਿ ਉਹ ਆਪਣੇ ਪਿੰਡ ਦੇ ਦਸਮੇਸ਼ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਪ੍ਰਧਾਨ ਹੈ ਅਤੇ ਬੀਤੀ 7 ਜਨਵਰੀ ਨੂੰ ਸ਼ਾਮ 7 ਵਜੇ ਦੇ ਕਰੀਬ ਸਾਰੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਰਹਿਰਾਸ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਮੇਨ ਗੇਟ ਬੰਦ ਕਰ ਕੇ ਆਪਣੇ ਘਰਾਂ ਨੂੰ ਚਲੀਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਬਿਆਨਕਰਤਾ ਮੁਤਾਬਕ ਅਗਲੇ ਦਿਨ 8 ਜਨਵਰੀ ਨੂੰ ਸਵੇਰੇ ਸਾਢੇ 4 ਵਜੇ ਹਰਦੀਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਬਹਾਦਰ ਹੁਸੈਨ ਖੁਰਦ ਜੋ ਕਿ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਹੈ, ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਾ ਮੇਨ ਦਰਵਾਜ਼ਾ ਖੁੱਲ੍ਹਾ ਪਿਆ ਹੈ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਕੋਈ ਅਣਪਛਾਤਾ ਵਿਅਕਤੀ ਗੋਲਕ ਦਾ ਤਾਲਾ ਤੋੜ ਕੇ 25/30 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਰੰਗੜ ਨੰਗਲ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
