ਅੱਡਾ ਬਾਜ਼ਾਰ ’ਚ ਚੋਰਾਂ ਨੇ 50 ਹਜ਼ਾਰ ਦੀ ਨਕਦੀ ਤੇ 3 ਲੱਖ ਦਾ ਕੱਪੜਾ ਕੀਤਾ ਚੋਰੀ
Friday, Jan 16, 2026 - 12:09 PM (IST)
ਤਰਨਤਾਰਨ (ਰਾਜੂ)- ਤਰਨਤਾਰਨ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਕਰਕੇ ਸ਼ਹਿਰ ਨਿਵਾਸੀਆਂ ’ਚ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕ ਚੋਰੀਆਂ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਜਦ ਕਿ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੋ ਰਹੇ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਇਲਾਕੇ ’ਚ ਚੋਰੀ ਦੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ। ਤਾਜ਼ੀ ਘਟਨਾ ਸ਼ਹਿਰ ਦੇ ਅੱਡਾ ਬਾਜ਼ਾਰ ਵਿਖੇ ਵਾਪਰੀ ਹੈ ਜਿੱਥੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਇਕ ਦੁਕਾਨ ’ਚੋਂ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਅਤੇ 3 ਲੱਖ ਰੁਪਏ ਦੇ ਕੱਪੜੇ ਚੋਰੀ ਕਰ ਲਏ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਮਨਸਾਦ ਕੁਰੈਸ਼ੀ ਨੇ ਦੱਸਿਆ ਕਿ ਉਸ ਦੀ ਅੱਡਾ ਬਾਜ਼ਾਰ ਤਰਨਤਾਰਨ ਵਿਖੇ ਮੁਸਕਾਨ ਕੁਲੈਕਸ਼ਨ ਨਾਮ ਦੀ ਦੁਕਾਨ ਹੈ। ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ, ਅਗਲੇ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ, ਜਿਸ ’ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਵੇਖਿਆ ਕਿ ਦੁਕਾਨ ਵਿਚ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਅਤੇ 3 ਲੱਖ ਰੁਪਏ ਦਾ ਕੱਪੜਾ ਗਾਇਬ ਸੀ, ਜਿਸ ਨੂੰ ਬੀਤੀ ਰਾਤ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਉਸ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਚੋਰੀ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਓਧਰ ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
