ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
Friday, May 08, 2026 - 11:40 AM (IST)
ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਪੰਡੋਰੀ ਮਹੰਤਾਂ ਵਿਖੇ ਇਕ ਮਸੀਹ ਪਰਿਵਾਰ ਦੇ ਘਰੋਂ ਚੋਰਾਂ ਵੱਲੋਂ ਕਰੀਬ 6 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ। ਇਹ ਵਾਰਦਾਤ ਉਦੋਂ ਜਦੋਂ ਪੀੜਤ ਪਰਿਵਾਰ ਪਿੰਡ ਵਿਚ ਹੀ ਇਕ ਧਾਰਮਿਕ ਪ੍ਰੋਗਰਾਮ (ਬੰਦਗੀ) ਵਿਚ ਸ਼ਾਮਲ ਹੋਣ ਗਿਆ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਚੋਰੀ ਦੀ ਸ਼ਿਕਾਰ ਹੋਈ ਪੀੜਤ ਔਰਤ ਪਿੰਕੀ ਪਤਨੀ ਰੋਬਨ ਮਸੀਹ ਨੇ ਦੱਸਿਆ ਕਿ ਉਹ ਦੇਰ ਸ਼ਾਮ ਕਰੀਬ ਸਾਢੇ ਸੱਤ-ਅੱਠ ਵਜੇ ਸਤਿਸੰਗ ਪ੍ਰੋਗਰਾਮ ਵਿਚ ਗਏ ਹੋਏ ਸਨ, ਤਾਂ ਪਿੱਛੋਂ ਚੋਰਾਂ ਨੇ ਘਰ ਦੀ ਛੱਤ ਰਾਹੀਂ ਮੌਂਟੀ ਦਾ ਦਰਵਾਜ਼ਾ ਤੋੜ ਕੇ ਕਮਰੇ ਦੇ ਕਬਜ਼ੇ ਤੋੜ ਕੇ ਬੈੱਡਰੂਮ ਵਿਚ ਪਈਆਂ ਅਲਮਾਰੀਆਂ ਅਤੇ ਬੈੱਡਾਂ ਦੀ ਫੋਲਾ-ਫਾਲੀ ਕੀਤੀ ਅਤੇ ਬੈੱਡ ਵਿਚ ਪਏ ਟਰੰਕ ਵਿਚੋਂ ਚਾਰ ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰੀ ਹੋਏ ਗਹਿਣਿਆਂ ਵਿਚ ਗਲੇ ਦਾ ਹਾਰ, ਦੋ ਜੋੜੇ ਕਾਂਟੇ, ਇੱਕ ਜੋੜਾ ਵਾਲੀਆਂ, ਦੋ ਮੁੰਦਰੀਆਂ ਸ਼ਾਮਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
ਪੀੜਤ ਪਰਿਵਾਰ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ੱਕ ਆਪਣੇ ਹੀ ਪਿੰਡ ਦੇ ਇਕ ਨੌਜਵਾਨ ’ਤੇ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਚੋਰੀ ਉਸੇ ਨੌਜਵਾਨ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਮੁਲਜ਼ਮ ਨੂੰ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
