ਬਲਾਕ ਕਲਾਨੌਰ ਦੇ ਦੋ ਪਿੰਡਾਂ 'ਚ ਚੋਰਾਂ ਨੇ ਸਰਕਾਰੀ ਸਕੂਲ ਤੇ ਮੋਬਾਇਲ ਦੀ ਦੁਕਾਨ 'ਤੇ ਕੀਤੇ ਹੱਥ ਸਾਫ
Friday, Feb 13, 2026 - 07:59 PM (IST)
ਕਲਾਨੌਰ (ਹਰਜਿੰਦਰ ਗੋਰਾਇਆਂ/ਬੇਦੀ) : ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਸਾਲੇ ਚੱਕ ਵਿਖੇ ਇੱਕ ਮੋਬਾਈਲ ਦੀ ਦੁਕਾਨ ਅਤੇ ਨੇੜਲੇ ਪਿੰਡ ਜੀਓ ਜੁਲਾਈ ਦੇ ਸਰਕਾਰੀ ਸਕੂਲ ਵਿੱਚ ਚੋਰਾ ਵੱਲੋਂ ਚੋਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਬਾਇਲ ਦੁਕਾਨ ਦੇ ਮਾਲਕ ਤੇ ਸਮੂਹ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਸਰਕਾਰੀ ਸਕੂਲ ਜੀਉ ਜੁਲਾਈ ਵਿਚੋਂ ਬੈਟਰੀ ਇਨਵੈਂਟਰ ਅਤੇ ਇੱਕ ਗੈਸ ਸਿਲੰਡਰ ਸਮੇਤ ਹੋਰ ਛੋਟਾ ਮੋਟਾ ਸਮਾਨ ਚੋਰੀ ਕਰ ਲਿਆ ਗਿਆ। ਇਸੇ ਤਰ੍ਹਾਂ ਹੀ ਨੇੜਲੇ ਪਿੰਡ ਸਾਲੇ ਚੱਕ ਵਿਖੇ ਇੱਕ ਮੋਬਾਈਲਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਅੰਦਰੋ ਚੋਰੀ ਸਮਾਨ ਚੋਰੀ ਕਰ ਲਈ ਹੈ। ਇਸ ਸਬੰਧੀ ਕਲਾਨੌਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
