ਬੇਕਰੀ ਦੀ ਦੁਕਾਨ ਦੀ ਛੱਤ ਪਾੜ ਕੇ ਚੋਰਾਂ ਨੇ ਨਗਦੀ ਕੀਤੀ ਚੋਰੀ
Friday, Feb 20, 2026 - 12:40 PM (IST)
ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਜਾਜਨ ਦੇ ਭੀੜ ਭੜੱਕੇ ਵਾਲੇ ਬਾਜ਼ਾਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿੱਥੇ ਇੱਕ ਬੇਕਰੀ ਦੀ ਦੁਕਾਨ ਦੀ ਛੱਤ ਪਾੜ ਕੇ ਕਰੀਬ 45 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਗਈ।
ਇਹ ਵੀ ਪੜ੍ਹੋ- ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
ਚੋਰਾਂ ਨੇ ਗੱਲੇ ਵਿੱਚ ਪਏ 40 ਹਜ਼ਾਰ ਰੁਪਏ ਜੋ ਦੁਕਾਨਦਾਰ ਰਾਜੇਸ਼ ਕੁਮਾਰ ਅਨੁਸਾਰ ਕਮੇਟੀ ਦੇ ਪੈਸੇ ਸਨ ਅਤੇ ਕਿਸੇ ਨੂੰ ਦੇਣੇ ਸਨ, ਚੋਰੀ ਕਰ ਲਈ ਗਏ ਜਦਕਿ ਦੁਕਾਨ ਅੰਦਰ ਬਣੇ ਛੋਟੇ ਮੰਦਰ ਵਿੱਚ ਪਈ ਨਕਦੀ ਵੀ ਉਨ੍ਹਾਂ ਵੱਲੋਂ ਨਹੀਂ ਛੱਡੀ ਗਈ।
ਇਹ ਵੀ ਪੜ੍ਹੋ- ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ
ਮੰਦਰ ਵਿੱਚ ਪਏ ਤਿੰਨ-ਚਾਰ ਹਜ਼ਾਰ ਰੁਪਏ ਵੀ ਚੋਰੀ ਕਰਕੇ ਲੈ ਗਏ । ਉੱਥੇ ਹੀ ਚੋਰੀ ਦੀਆਂ ਲਗਾਤਾਰ ਹੋ ਰਹੀ ਵਾਰਦਾਤਾਂ ਤੋਂ ਦੁਖੀ ਸਥਾਨਕ ਲੋਕਾਂ ਨੇ ਬਾਜ਼ਾਰ ਵਿੱਚ ਪੁਲਸ ਦੀ ਗਸ਼ਤ ਅਤੇ ਪੱਕਾ ਨਾਕਾ ਰਾਤ ਨੂੰ ਲਗਾਉਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
