ਚੋਰਾਂ ਨੇ ਘਰ ''ਚੋਂ ਲੱਖਾਂ ਦਾ ਸੋਨਾ, ਨਕਦੀ ਅਤੇ ਕੀਮਤੀ ਸਾਮਾਨ ਕੀਤਾ ਚੋਰੀ
Thursday, Sep 18, 2025 - 12:26 PM (IST)

ਤਰਨਤਾਰਨ (ਰਾਜੂ)-ਤਰਨਤਾਰਨ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਬਾਗੜੀਆਂ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਇਕ ਘਰ ਵਿਚ ਦਾਖ਼ਲ ਹੋ ਕੇ 5 ਤੋਲੇ ਸੋਨੇ ਦੇ ਜੇਵਰਾਤ, 20 ਹਜ਼ਾਰ ਰੁਪਏ ਨਕਦੀ, 1 ਏਅਰ ਕੰਡੀਸ਼ਨਰ, ਵਾਸ਼ਿੰਗ ਮਸ਼ੀਨ, ਇਨਵਰਟਰ, ਫਰਿੱਜ਼, ਗੈਸ ਸਿਲੰਡਰ, ਘਰੇਲੂ ਬਰਤਨ, ਮੋਟਰ ਦੀ ਕੇਬਲ ਤਾਰ ਆਦਿ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਲੇਕਿਨ ਹਾਲੇ ਤੱਕ ਚੋਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਮਨਦੀਪ ਕੌਰ ਪਤਨੀ ਸਿਕੰਦਰ ਸਿੰਘ ਵਾਸੀ ਪਿੰਡ ਬਾਗੜੀਆਂ ਨੇ ਦੱਸਿਆ ਕਿ ਬੀਤੀ 11 ਸਤੰਬਰ ਨੂੰ ਉਹ ਆਪਣੇ ਪੇਕੇ ਪਿੰਡ ਡਾਲੇਕੇ ਗਈ ਸੀ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਜਦ ਅਗਲੇ ਦਿਨ ਘਰ ਵਾਪਸ ਆਈ ਤਾਂ ਵੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਇਧਰ-ਓਧਰ ਖਿਲਰਿਆ ਪਿਆ ਸੀ। ਘਰ ਦਾ ਸਾਮਾਨ ਚੈੱਕ ਕਰਨ ’ਤੇ ਵੇਖਿਆ ਤਾਂ ਪਤਾ ਲੱਗਾ ਕਿ ਘਰ ਵਿਚੋਂ 5 ਤੋਲੇ ਸੋਨੇ ਦੇ ਜੇਵਰਾਤ, 20 ਹਜ਼ਾਰ ਰੁਪਏ ਦੀ ਨਕਦੀ, ਇਕ ਏ.ਸੀ., ਇਕ ਵਾਸ਼ਿੰਗ ਮਸ਼ੀਨ, ਇਨਵਰਟਰ, ਫਰਿੱਜ, ਇਕ ਸਿਲੰਡਰ, ਬਰਤਨ, ਮੋਟਰ ਦੀ ਕੇਬਲ ਤਾਰ ਆਦਿ ਗਾਇਬ ਸੀ। ਉਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਮਿਲੀ ਫੁਟੇਜ਼ ਦੇ ਆਧਾਰ ’ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਚੋਰੀ ਨੂੰ ਅੰਜਾਮ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਦਿੱਤਾ ਹੈ, ਜਿਸ ਸਬੰਧੀ ਉਸ ਨੇ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਹੈ। ਲੇਕਿਨ ਅਜੇ ਤੱਕ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ। ਉਸ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਦਾ ਸਾਮਾਨ ਵਾਪਸ ਦਿਵਾਇਆ ਜਾਵੇ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8