ਦਿਨ-ਦਿਹਾੜੇ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਉੱਡੇ ਚੋਰ

Friday, Oct 13, 2023 - 12:41 PM (IST)

ਦੀਨਾਨਗਰ (ਕਪੂਰ)- ਦੀਨਾਨਗਰ ਤੋਂ ਕਰੀਬ 4 ਕਿਲੋਮੀਟਰ ਦੂਰ ਪਿੰਡ ਛੰਨੀ ਵਿਖੇ ਦਿਨ-ਦਿਹਾੜੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਪੀੜਤ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਨਿਰਮਲ ਕੌਰ ਵਾਸੀ ਪਿੰਡ ਛੰਨੀ ਨੇ ਦੱਸਿਆ ਕਿ ਘਰ ’ਚ ਪਤੀ-ਪਤਨੀ ਅਤੇ ਉਨ੍ਹਾਂ ਦਾ ਇਕ ਮੁੰਡਾ ਰਹਿੰਦਾ  ਹੈ ਅਤੇ ਸਵੇਰੇ ਕਰੀਬ 8 ਵਜੇ ਉਹ ਆਪਣੇ ਪਰਿਵਾਰ ਨਾਲ ਗੁਰਦਾਸਪੁਰ ’ਚ ਕਿਸੇ ਰਿਸ਼ਤੇਦਾਰ ਦੇ ਘਰ ਧਾਰਮਿਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਗਏ ਸਨ।

PunjabKesari

ਇਹ ਵੀ ਪੜ੍ਹੋ- ਰਾਜਕੁਮਾਰ ਵੇਰਕਾ ਨੇ ਛੱਡੀ ਭਾਜਪਾ, ਕਾਂਗਰਸ 'ਚ ਹੋਵੇਗੀ ਘਰ ਵਾਪਸੀ

ਜਦੋਂ ਉਹ ਕਰੀਬ 12.15 ਵਜੇ ਘਰ ਵਾਪਸ ਆਏ ਤਾਂ ਘਰ ਦੇ ਸਾਰੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਦੇਖ ਕੇ ਹੈਰਾਨ ਰਹਿ ਗਏ ਅਤੇ ਘਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਅਲਮਾਰੀ ਦੇ ਲਾਕਰ ਵੀ ਟੁੱਟੇ ਹੋਏ ਸਨ। ਬਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਕਰੀਬ 9 ਤੋਲੇ ਸੋਨੇ ਦੇ ਗਹਿਣੇ ਅਤੇ 1 ਲੱਖ 80 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ, ਜੋ ਕਿ ਉਸ ਨੇ ਜ਼ਰੂਰੀ ਕੰਮ ਲਈ ਅਲਮਾਰੀ ’ਚ ਰੱਖੀ ਸੀ। ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਤੋਂ ਥੋੜ੍ਹੀ ਦੂਰੀ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਤੋਂ ਪਤਾ ਲੱਗਾ ਹੈ ਕਿ 2 ਮੋਟਰਸਾਈਕਲਾਂ ’ਤੇ ਸਵਾਰ 4 ਅਣਪਛਾਤੇ ਵਿਅਕਤੀ ਉਸ ਦੇ ਘਰ ਵੱਲ ਨੂੰ ਗਏ ਸਨ ਅਤੇ ਜਿਨ੍ਹਾਂ ਨੇ ਇਸ ਚੋਰੀ ਨੂੰ ਅੰਜਾਮ ਦਿੱਤਾ ਹੈ। ਪੀੜਤ ਪਰਿਵਾਰ ਨੇ ਇਸ ਚੋਰੀ ਦੀ ਸ਼ਿਕਾਇਤ ਚੌਕੀ ਘਰੋਟਾ ਵਿਖੇ ਕੀਤੀ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਚਮਕਾਇਆ ਮਾਪਿਆਂ ਦਾ ਨਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News