ਕਲਾਨੌਰ ਦੇ ਸਿਵਲ ਹਸਪਤਾਲ ''ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ

Monday, Sep 28, 2026 - 05:22 PM (IST)

ਕਲਾਨੌਰ ਦੇ ਸਿਵਲ ਹਸਪਤਾਲ ''ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ

ਗੁਰਦਾਸਪੁਰ/ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)- ਕਲਾਨੌਰ ਦੇ ਸਿਵਲ ਹਸਪਤਾਲ ਵਿੱਚ ਚੋਰਾਂ ਵੱਲੋਂ ਬੀਤੀ ਰਾਤ ਦਫ਼ਤਰ ਦਾ ਤਾਲਾ ਤੋੜ ਕੇ ਇਨਵਰਟਰ, ਟੂਟੀਆਂ ਅਤੇ ਹੋਰ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਹਸਪਤਾਲ ਪ੍ਰਬੰਧਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਪਿਛਲੇ ਸਮੇਂ ਦੌਰਾਨ ਵੀ ਤਿੰਨ-ਚਾਰ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਦਫ਼ਤਰ ਦਾ ਤਾਲਾ ਤੋੜ ਕੇ ਅੰਦਰੋਂ ਇਨਵਰਟਰ ਅਤੇ ਹੋਰ ਸਮਾਨ ਚੋਰੀ ਕਰ ਲਿਆ। ਚੋਰਾਂ ਵੱਲੋਂ ਤਾਲਾ ਤੋੜਨ ਲਈ ਵਰਤਿਆ ਗਿਆ ਪਲਾਸ ਅਤੇ ਸੰਭਲ ਵੀ ਮੌਕੇ ’ਤੇ ਹੀ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਸੁਖਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਚੋਰਾਂ ਵੱਲੋਂ ਹਸਪਤਾਲ ਵਿੱਚ ਲੱਗੇ ਏਸੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ ਅਤੇ ਮੋਟਰ ਦੀਆਂ ਤਾਰਾਂ ਵੀ ਉਤਾਰ ਲਈਆਂ ਗਈਆਂ ਸਨ। ਇਨ੍ਹਾਂ ਘਟਨਾਵਾਂ ਸਬੰਧੀ ਪਹਿਲਾਂ ਵੀ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤਾਜ਼ਾ ਚੋਰੀ ਦੀ ਘਟਨਾ ਬਾਰੇ ਵੀ ਪੁਲਸ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਹਸਪਤਾਲ ਪ੍ਰਬੰਧਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News