ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Saturday, May 30, 2026 - 02:47 PM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਹਰਚੋਵਾਲ (ਸਾਹਿਲ, ਬਾਬਾ, ਬੇਰੀ, ਪ੍ਰਦੀਪ, ਜ਼ੀਸ਼ਾਨ)- ਕਸਬਾ ਹਰਚੋਵਾਲ ਵਿਖੇ ਚੋਰਾਂ ਵੱਲੋਂ 2 ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਪਹਿਲੇ ਪੀੜਤ ਗੁਰਕੀਰਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਹਰਚੋਵਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਨੂੰ ਤਾਲੇ ਲਾ ਕੇ ਜਠੇਰਿਆਂ ਦੇ ਮੱਥਾ ਟੇਕਣ ਲਈ ਗਏ ਹੋਏ ਸਨ। ਜਦੋਂ ਉਹ ਦੁਪਹਿਰ ਸਮੇਂ ਘਰ ਵਾਪਸ ਪਰਤੇ ਤਾਂ ਦੇਖਿਆ ਕਿ ਮੁੱਖ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਕਮਰੇ ਅੰਦਰ ਪਈ ਅਲਮਾਰੀ ਦੇ ਤਾਲੇ ਤੋੜ ਕੇ 7 ਸੋਨੇ ਦੀਆਂ ਮੁੰਦਰੀਆਂ, 2 ਜੋੜੀਆਂ ਟਾਪਸ ਅਤੇ ਇਕ ਸੋਨੇ ਦੀ ਚੇਨ ਸਮੇਤ ਕੁਝ ਨਕਦੀ ਚੋਰੀ ਕਰ ਲਈ। ਗੁਰਕੀਰਤ ਸਿੰਘ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਚੋਰੀ ਹੋਏ ਸੋਨੇ ਦੇ ਗਹਿਣੇ ਉਨ੍ਹਾਂ ਨੇ ਖਾਸ ਤੌਰ ’ਤੇ ਆਪਣੇ ਲੜਕੇ ਦੇ ਆਉਣ ਵਾਲੇ ਵਿਆਹ ਲਈ ਬਣਾਏ ਹੋਏ ਸਨ।
ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ
ਇਸੇ ਤਰ੍ਹਾਂ ਉਨ੍ਹਾਂ ਨਾਲ ਲੱਗਦੇ ਘਰ ਦੇ ਪਰਿਵਾਰਕ ਮੈਂਬਰ ਜਗਦੀਸ਼ ਸਿੰਘ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਉਹ ਵੀ ਇਸੇ ਪਰਿਵਾਰ ਨਾਲ ਜਠੇਰਿਆਂ ਨੂੰ ਮੱਥਾ ਟੇਕਣ ਗਏ ਹੋਏ ਸਨ। ਜਦੋਂ ਉਨ੍ਹਾਂ ਨੇ ਵਾਪਸ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਵੀ ਤਾਲੇ ਟੁੱਟੇ ਹੋਏ ਸਨ ਅਤੇ ਚੋਰ ਅੰਦਰ ਪਈ ਅਲਮਾਰੀ ’ਚੋਂ ਕਰੀਬ 18,000 ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ ਸਨ।
ਇਹ ਵੀ ਪੜ੍ਹੋ- ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
ਉਕਤ ਦੋਵਾਂ ਪੀੜਤ ਪਰਿਵਾਰਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਲਾਕੇ ’ਚ ਸਰਗਰਮ ਚੋਰਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਚੋਰੀ ਹੋਇਆ ਕੀਮਤੀ ਸਾਮਾਨ ਤੇ ਨਕਦੀ ਵਾਪਸ ਦਿਵਾਈ ਜਾਵੇ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਸਬੰਧਤ ਪੁਲਸ ਵੱਲੋਂ ਘਟਨਾ ਵਾਲੀ ਜਗ੍ਹਾ ਦਾ ਬਾਰੀਕੀ ਨਾਲ ਜਾਇਜ਼ਾ ਲੈ ਲਿਆ ਗਿਆ ਹੈ ਅਤੇ ਮੁਕੱਦਮਾ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
