ਦੌਰਾਂਗਲਾ ''ਚ ਦਿਨ-ਦਿਹਾੜੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ
Wednesday, Nov 11, 2026 - 11:28 AM (IST)
ਦੌਰਾਂਗਲਾ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਸਰਹੱਦੀ ਕਸਬਾ ਦੌਰਾਂਗਲਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਇੱਥੇ ਦਿਨ-ਦਿਹਾੜੇ ਚੋਰਾਂ ਨੇ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣਿਆਂ ਅਤੇ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਮਿਲੀ ਜਾਣਕਾਰੀ ਅਨੁਸਾਰ ਘਰ ਦੇ ਸਾਰੇ ਪਰਿਵਾਰਕ ਮੈਂਬਰ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਇਸ ਦੌਰਾਨ ਘਰ ਨੂੰ ਸੁੰਨਸਾਨ ਦੇਖ ਕੇ ਚੋਰਾਂ ਨੇ ਮੌਕੇ ਦਾ ਫਾਇਦਾ ਉਠਾਇਆ ਅਤੇ ਘਰ ਵਿੱਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਪਰਿਵਾਰਕ ਮੈਂਬਰ ਵਾਪਸ ਘਰ ਪਹੁੰਚੇ ਤਾਂ ਘਰ ਦਾ ਸਾਮਾਨ ਖਿਲਰਿਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਕਰਨ 'ਤੇ ਘਰ ਵਿੱਚੋਂ ਕਰੀਬ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਅਤੇ 20 ਤੋਂ 25 ਹਜ਼ਾਰ ਰੁਪਏ ਦੀ ਨਕਦੀ ਗਾਇਬ ਪਾਈ ਗਈ।
ਇਹ ਵੀ ਪੜ੍ਹੋ-ਪੰਜਾਬ ਵਿਧਾਨ ਸਭਾ ਚੋਣਾਂ 2027: ਭਲਕੇ ਤੋਂ ਸ਼ੁਰੂ ਹੋਵੇਗੀ EVM ਤੇ VVPAT ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਰ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਚੋਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦਿਨ-ਦਿਹਾੜੇ ਹੋਈ ਇਸ ਚੋਰੀ ਦੀ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7 ਮੁਲਜ਼ਮ, ਨਸ਼ੇ ਦੀ ਖੇਪ ਵੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
