ਚੋਰਾਂ ਨੇ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਬੈਂਕ ਏ.ਟੀ.ਐੱਮ. ਨੂੰ ਬਣਾਇਆ ਨਿਸ਼ਾਨਾ
Sunday, Dec 22, 2024 - 05:51 PM (IST)
ਤਰਨਤਾਰਨ (ਰਮਨ)-ਸ਼ਹਿਰ ਵਿੱਚ ਜਿੱਥੇ ਚੋਰ ਰਾਤ ਸਮੇਂ ਆਪਣੇ ਮਕਸਦ ਵਿੱਚ ਕਾਮਯਾਬ ਹੋਣ ਲਈ ਕੋਸਿਸ਼ਾਂ ਜਾਰੀ ਰੱਖ ਰਹੇ ਹਨ ਉਥੇ ਹੀ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਟਲ ਨਹੀਂ ਰਹੇ ਹਨ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਨਜ਼ਦੀਕ ਮੌਜੂਦ ਬੈਂਕ ਦੇ ਏਟੀਐਮ ਨੂੰ ਅਣਪਛਾਤੇ ਵਿਅਕਤੀ ਵੱਲੋਂ ਲੁਟਣ ਦੀ ਨੀਅਤ ਨਾਲ ਨਿਸ਼ਾਨਾ ਬਣਾਇਆ ਗਿਆ, ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਛਪਛਾਤੇ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
ਪੰਜਾਬ ਐਂਡ ਸਿੰਧ ਬੈਂਕ ਸ਼ਾਖਾ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਬਾਬੂ ਲਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਝਬਾਲ ਰੋਡ ਦੇ ਨਜ਼ਦੀਕ ਬਣਾਏ ਗਏ ਬੈਂਕ ਦੇ ਏ.ਟੀ.ਐੱਮ. ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਤੋੜਨ ਦੀ ਪੂਰੀ ਕੋਸਿਸ਼ ਕੀਤੀ ਗਈ। ਇਸ ਸੰਬੰਧੀ ਬੈਂਕ ਮੈਨੇਜਰ ਬਾਬੂ ਲਾਲ ਨੇ ਦੱਸਿਆ ਕਿ ਬੀਤੇ ਕੱਲ ਸਵੇਰੇ ਕਰੀਬ 8 ਵਜੇ ਬੈਂਕ ਦੇ ਏਟੀਐਮ ਅੰਦਰ ਇੱਕ ਵਿਅਕਤੀ ਵੱਲੋਂ ਦਾਖਲ ਹੁੰਦੇ ਹੋਏ ਕਿਸੇ ਤੇਜ਼ਧਾਰ ਹਥਿਆਰ ਨਾਲ ਏ.ਟੀ.ਐੱਮ. ਮਸ਼ੀਨ ਨੂੰ ਤੋੜਨ ਦੀ ਕੋਸਿਸ਼ ਕੀਤੀ ਗਈ ਜਿਸ ਕਾਰਨਮਸ਼ੀਨ ਦਾ ਜ਼ਿਆਦਾਤਰ ਹਿੱਸਾ ਖ਼ਰਾਬ ਹੋ ਗਿਆ ਪਰ ਕੈਸ਼ ਵਾਲੇ ਬਕਸੇ ਤੱਕ ਸੰਬੰਧਿਤ ਵਿਅਕਤੀ ਪਹੁੰਚ ਹੀ ਨਹੀਂ ਪਾਇਆ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਚੋਰੀ ਕਰਨ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਬੈਂਕ ਮੈਨੇਜਰ ਨੇ ਦੱਸਿਆ ਕਿ ਦਿਨ ਦਿਹਾੜੇ ਇਸ ਵਾਰਦਾਤ ਨੇ ਪੁਲਸ ਕਾਰਵਾਈ ਉੱਪਰ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੀ.ਸੀ.ਟੀ.ਵੀ .ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8