ਸਰਕਾਰੀ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੀਸੀਟੀਵੀ ’ਚ ਕੈਦ ਹੋਈ ਸਾਰੀ ਘਟਨਾ

Saturday, Apr 04, 2026 - 01:51 PM (IST)

ਸਰਕਾਰੀ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੀਸੀਟੀਵੀ ’ਚ ਕੈਦ ਹੋਈ ਸਾਰੀ ਘਟਨਾ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਦੇ ਪੁਲਸ ਸਟੇਸ਼ਨ ਦੌਰਾਂਗਲਾ ਅਧੀਨ ਆਉਂਦੇ ਪਿੰਡ ਮਗਰਮੂਦੀਆਂ ਵਿੱਚ ਬੀਤੀ ਰਾਤ ਚੋਰੀ ਦੀ ਇਕ ਘਟਨਾ ਸਾਹਮਣੇ ਆਈ ਹੈ। ਇੱਕ ਮਹਿਲਾ ਅਤੇ ਇੱਕ ਵਿਅਕਤੀ ਵੱਲੋਂ ਸਕੂਲ ਅੰਦਰ ਚੋਰੀ ਕੀਤੀ ਗਈ, ਜਿਸ ਦੀ ਪੂਰੀ ਘਟਨਾ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਕ, ਰਾਤ ਕਰੀਬ 12 ਵਜੇ ਦੋਵੇਂ ਵਿਅਕਤੀਆਂ ਨੇ ਸਕੂਲ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਦੋ ਭਰੇ ਹੋਏ ਗੈਸ ਸਿਲੰਡਰ, ਮਿਡ-ਡੇ ਮੀਲ ਦਾ ਸਮਾਨ ਅਤੇ ਬੱਚਿਆਂ ਦੇ ਖਾਣੇ ਵਾਲੇ ਬਰਤਨ ਚੋਰੀ ਕਰ ਲਏ।

ਇਹ ਵੀ ਪੜ੍ਹੋ- ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ ਵਾਰਦਾਤ

ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਵਿੱਚ ਪਹਿਲਾਂ ਵੀ ਚੋਰੀ ਦੀ ਘਟਨਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੜ ਰਾਤ ਕਰੀਬ 12 ਵਜੇ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਚੋਰਾਂ ਦੀਆਂ ਸਾਰੀਆਂ ਹਰਕਤਾਂ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੌਰਾਂਗਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ Weather Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News