ਚੋਰਾਂ ਬਣਾਇਆ ਘਰ ਨੂੰ ਨਿਸ਼ਾਨਾ, 3 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ
Tuesday, Dec 17, 2024 - 02:48 PM (IST)
ਤਰਨਤਾਰਨ (ਰਮਨ)-ਘਰ ਵਿਚ ਦਾਖਲ ਹੋ ਸੋਨੇ ਦੇ 3 ਤੋਲੇ ਗਹਿਣੇ ਤੋਂ ਇਲਾਵਾ 15000 ਦੀ ਨਕਦੀ ਅਤੇ ਹੋਰ ਕੀਮਤੀ ਕੱਪੜੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਬਲਬੀਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਚੋਹਲਾ ਸਾਹਿਬ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 14 ਦਸੰਬਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਆਪਣੀ ਪਤਨੀ ਅਮਰਜੀਤ ਕੌਰ ਨਾਲ ਘਰ ਦੇ ਨੇੜੇ ਬਣੀ ਆਪਣੀ ਹਵੇਲੀ ਵਿਚ ਪਸ਼ੂਆਂ ਦੀ ਦੇਖਭਾਲ ਕਰਨ ਲਈ ਗਿਆ ਸੀ ਤਾਂ 15 ਦਸੰਬਰ ਦੀ ਸਵੇਰ ਕਰੀਬ 5 ਵਜੇ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਉਪਰ ਬਣੀ ਮੌਂਟੀ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਉਸ ਅੰਦਰ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚੋਰਾਂ ਵੱਲੋਂ ਦੋ ਜੋੜੇ ਬਾਲੀਆਂ, ਇਕ ਜੋੜਾ ਟੋਪਸ, ਇਕ ਟਿੱਕਾ, 2 ਛਾਪਾਂ, ਜਿਨ੍ਹਾਂ ਦਾ ਕੁੱਲ ਵਜ਼ਨ ਕਰੀਬ ਤਿੰਨ ਤੋਲੇ ਬਣਦਾ ਹੈ ਤੋਂ ਇਲਾਵਾ ਟਰੰਕਾਂ ਵਿਚ ਪਈ 15000 ਦੀ ਨਕਦੀ ਅਤੇ ਕੀਮਤੀ ਕੱਪੜੇ ਤੋਂ ਇਲਾਵਾ ਹੋਰ ਖਾਣ-ਪੀਣ ਵਾਲਾ ਸਾਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਘਰ ਵਿਚ ਲੱਗੇ ਕੈਮਰੇ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਉਸ ਦੇ ਗੁਆਂਢ ਵਿਚ ਰਹਿੰਦਾ ਵਿਅਕਤੀ ਅਤੇ ਇਕ ਹੋਰ ਵਿਅਕਤੀ ਘਰ ਦੇ ਆਲੇ-ਦੁਆਲੇ ਘੁੰਮ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਸਬ ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੀਵਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8