ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ 16 ਹਜ਼ਾਰ ਰੁਪਏ ਦੀ ਨਕਦੀ ਚੋਰੀ

Saturday, Sep 05, 2026 - 04:32 PM (IST)

ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ 16 ਹਜ਼ਾਰ ਰੁਪਏ ਦੀ ਨਕਦੀ ਚੋਰੀ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ): ਸਰਹੱਦੀ ਖੇਤਰ ਦੇ ਥਾਣਾ ਦੌਰਾਗਲਾ ਦੇ ਪਿੰਡ ਕਾਠਗੜ੍ਹ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਕੀਮਤੀ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਨੇ ਦੱਸਿਆ ਕਿ ਘਰ ਦੇ ਪਰਿਵਾਰਕ ਮੈਂਬਰ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਲੁਧਿਆਣਾ ਗਏ ਹੋਏ ਸਨ। ਘਰ ਸੁੰਨ੍ਹਾ ਹੋਣ ਦਾ ਫਾਇਦਾ ਚੁੱਕਦਿਆਂ ਚੋਰ ਛੱਤ ਵਾਲੇ ਪਾਸਿਓਂ ਘਰ ਅੰਦਰ ਦਾਖ਼ਲ ਹੋਏ ਅਤੇ ਕਮਰੇ ਦੇ ਤਾਲੇ ਤੋੜ ਕੇ ਅਲਮਾਰੀ ਆਦਿ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਪਰਿਵਾਰਕ ਮੈਂਬਰਾਂ ਅਨੁਸਾਰ ਚੋਰ ਘਰ ਵਿੱਚੋਂ ਇੱਕ ਡਾਇਮੰਡ ਦੀ ਮੁੰਦਰੀ, ਸੋਨੇ ਦੀਆਂ ਵਾਲੀਆਂ ਦਾ ਇੱਕ ਜੋੜਾ, ਕਰੀਬ 15 ਤੋਂ 20 ਤੋਲੇ ਚਾਂਦੀ ਦੇ ਗਹਿਣੇ ਅਤੇ 16 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਚੋਰੀ ਹੋਏ ਸਮਾਨ ਦੀ ਕੁੱਲ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਘਰ ਵਿੱਚ ਦਾਖ਼ਲ ਹੋਣ ਲਈ ਛੱਤ ਦਾ ਰਸਤਾ ਵਰਤਿਆ ਅਤੇ ਬਾਅਦ ਵਿੱਚ ਕਮਰੇ ਦੇ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਘਰ ਦੇ ਮੈਂਬਰਾਂ ਦੇ ਵਾਪਸ ਆਉਣ ’ਤੇ ਜਦੋਂ ਉਨ੍ਹਾਂ ਨੇ ਘਰ ਦੀ ਹਾਲਤ ਦੇਖੀ ਤਾਂ ਚੋਰੀ ਦੀ ਘਟਨਾ ਸਾਹਮਣੇ ਆਈ।

ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਰ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕਰਨ ਦੇ ਨਾਲ-ਨਾਲ ਚੋਰਾਂ ਸਬੰਧੀ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਨ ਦਿਹਾੜੇ ਵਾਪਰੀ ਇਸ ਚੋਰੀ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਅਤੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News