ਚੋਰਾਂ ਨੇ ਮੋਬਾਈਲ ਸਟੋਰ ਨੂੰ ਬਣਾਇਆ ਨਿਸ਼ਾਨਾ, 10 ਲੱਖ ਦੇ ਮੋਬਾਈਲ, LED ਤੇ 70 ਹਜ਼ਾਰ ਦੀ ਨਕਦੀ ਚੋਰੀ
Tuesday, Dec 31, 2024 - 12:43 PM (IST)
ਤਰਨਤਾਰਨ (ਰਮਨ)-ਬੀਤੀ 28 ਦਸੰਬਰ ਦੀ ਰਾਤ ਅਣਪਛਾਤੇ ਚੋਰਾਂ ਵੱਲੋਂ ਇਕ ਮੋਬਾਈਲ ਸਟੋਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਸੰਨ ਲਗਾ ਕੇ ਦੁਕਾਨ ਅੰਦਰ ਮੌਜੂਦ 30 ਮੋਬਾਈਲ ਫੋਨ, 2 ਇਨਵਰਟਰ, 10 ਐੱਲ. ਈ. ਡੀ. ਅਤੇ ਗੱਲੇ ’ਚ ਪਈ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਹੋਈ ਚੋਰੀ ਦੌਰਾਨ ਦੁਕਾਨ ਦੇ ਭਾਈਵਾਲਾਂ ਦਾ 10 ਲੱਖ ਰੁਪਏ ਤੋਂ ਵੱਧ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਜਲਦ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਪੁਲਸ ਪਾਸੋਂ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਤਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਅਤੇ ਉਸਦੇ ਭਾਈਵਾਲ ਅਵਤਾਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬਹਾਦਰ ਨਗਰ ਵੱਲੋਂ ਰਲ ਕੇ ਮਾਝਾ ਹੱਬ ਮੋਬਾਈਲ ਨਾਮਕ ਸਟੋਰ ਵਲਟੋਹਾ ਵਿਖੇ ਖੋਲ੍ਹਿਆ ਗਿਆ ਹੈ। ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਬੀਤੀ 28 ਦਸੰਬਰ ਨੂੰ ਰਾਤ ਦੁਕਾਨ ਬੰਦ ਕਰਕੇ ਘਰ ਚਲੇ ਗਏ ਤਾਂ ਅਗਲੇ ਦਿਨ ਸਵੇਰੇ ਆ ਕੇ ਦੁਕਾਨ ਖੋਲ੍ਹਣ ਸਮੇਂ ਵੇਖਿਆ ਤਾਂ ਉਨ੍ਹਾਂ ਦੀ ਦੁਕਾਨ ’ਚ ਚੋਰੀ ਹੋ ਚੁੱਕੀ ਸੀ। ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚੋਂ ਪਤਾ ਲੱਗਾ ਕਿ ਕੁਝ ਅਣਪਛਾਤੇ ਵਿਅਕਤੀ ਰਾਤ ਸਮੇਂ ਦੁਕਾਨ ਦੀ ਕੰਧ ਨੂੰ ਸੰਨ ਲਗਾ ਕੇ ਅੰਦਰ ਦਾਖਲ ਹੋ ਗਏ, ਜਿਨ੍ਹਾਂ ਵੱਲੋਂ ਦੁਕਾਨ ’ਚ ਪਏ ਵੱਖ-ਵੱਖ ਕਿਸਮ ਦੇ 30 ਮੋਬਾਈਲ ਫੋਨ, 2 ਇਨਵਰਟਰ, 10 ਐੱਲ. ਈ. ਡੀ. ਅਤੇ ਗੱਲੇ ’ਚ ਪਈ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਇਸ ਦੌਰਾਨ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਤੋਂ ਵੱਧ ਨੁਕਸਾਨ ਹੋ ਚੁੱਕਾ ਹੈ। ਚੋਰੀ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਚੁੱਕੀ ਹੈ, ਜਿਸ ’ਚ ਚਾਰ ਦੇ ਕਰੀਬ ਚੋਰ ਦੁਕਾਨ ’ਚ ਦਾਖਲ ਹੁੰਦੇ ਹੋਏ ਸਾਫ ਵਿਖਾਈ ਦੇ ਰਹੇ ਹਨ, ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਦੇ ਭਾਈਵਾਲਾ ਵੱਲੋਂ ਜ਼ਿਲਾ ਪੁਲਸ ਮੁਖੀ ਪਾਸੋਂ ਪੁਰਜ਼ੋਰ ਮੰਗ ਕਰਦੇ ਹੋਏ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8