ਚੋਰਾਂ ਨੇ ਇੱਕੋ ਰਾਤ ''ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸਾਮਾਨ ਚੋਰੀ
Thursday, Jun 25, 2026 - 01:51 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੁਰਾਇਆ)- ਪਿੰਡ ਪੰਡੋਰੀ ਮਹੰਤਾ 'ਚ ਚੋਰਾਂ ਨੇ ਇਕੋ ਰਾਤ 'ਚ ਤਿੰਨ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਚੋਰੀ ਦੀਆਂ ਇਹ ਘਟਨਾਵਾਂ ਰਾਤ 1:30 ਤੋਂ 2:00 ਵਜੇ ਦੇ ਵਿਚਕਾਰ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ, ਇੱਕ ਮੈਡੀਕਲ ਸਟੋਰ ਅਤੇ ਇੱਕ ਇਲੈਕਟ੍ਰਾਨਿਕਸ ਸਟੋਰ ਵਿੱਚ ਹੋਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਪੀੜਤ ਦੁਕਾਨਦਾਰਾਂ ਅਨੁਸਾਰ ਚੋਰ ਬੜੀ ਚਲਾਕੀ ਨਾਲ ਦੁਕਾਨਾਂ 'ਚ ਦਾਖਲ ਹੋਏ ਤੇ ਨਕਦੀ ਅਤੇ ਕੀਮਤੀ ਸਾਮਾਨ ਲੁੱਟ ਕੇ ਫਰਾਰ ਹੋ ਗਏ। ਸ੍ਰੀ ਗੁਰੂ ਰਾਮ ਦਾਸ ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਚੋਰ ਲਗਭਗ 40,000 ਤੋਂ 50,000 ਰੁਪਏ ਨਕਦੀ ਦੇ ਨਾਲ-ਨਾਲ ਮਹਿੰਗੀਆਂ ਦਵਾਈਆਂ ਵੀ ਲੈ ਗਏ। ਇਲੈਕਟ੍ਰਾਨਿਕਸ ਸਟੋਰ ਦੇ ਮਾਲਕ ਨੇ ਦੱਸਿਆ ਕਿ ਚੋਰਾਂ ਨੇ ਲਗਭਗ 20,000 ਤੋਂ 25,000 ਰੁਪਏ ਨਕਦੀ ਚੋਰੀ ਕਰ ਲਈ। ਹੋਰ ਦੁਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੌਰਾਨ ਨੇੜੇ ਦੇ ਸੀਸੀਟੀਵੀ ਕੈਮਰਿਆਂ ਨੇ ਚੋਰਾਂ ਨੂੰ ਕੈਦ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਹਾਲਾਂਕਿ, ਰਾਤ ਦਾ ਸਮਾਂ ਹੋਣ ਕਰਕੇ ਅਤੇ ਉਨ੍ਹਾਂ ਦੇ ਚਿਹਰੇ ਕੱਪੜੇ ਨਾਲ ਢੱਕੇ ਹੋਣ ਕਰਕੇ, ਫੁਟੇਜ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਸਾਫ਼ ਦਿਖਾਈ ਨਹੀਂ ਦੇ ਰਹੀਆਂ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਗਿਆ ਹੈ। ਪੀੜਤ ਦੁਕਾਨਦਾਰ ਰਾਜੇਸ਼ ਕੁਮਾਰ ਅਤੇ ਹੋਰ ਪ੍ਰਭਾਵਿਤ ਵਪਾਰੀਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੂਚਨਾ ਮਿਲਣ ਤੋਂ ਬਾਅਦ, ਇਕ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਹੀ ਰਾਤ ਵਿੱਚ ਤਿੰਨ ਦੁਕਾਨਾਂ ਵਿੱਚ ਚੋਰੀ ਦੀਆਂ ਘਟਨਾਵਾਂ ਨੇ ਪਿੰਡ ਪੰਡੋਰੀ ਮਹੰਤਾ ਦੇ ਵਪਾਰੀਆਂ ਅਤੇ ਪਿੰਡ ਵਾਸੀਆਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
