ਦੀਨਾਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਸਮੇਤ ਨਕਦੀ ਕੀਤੀ ਚੋਰੀ
Sunday, Jul 14, 2024 - 06:14 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪੁਲਸ ਥਾਣਾ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਲਗਾਤਾਰ ਚੋਰੀ ਦੀਆਂ ਘਟਨਾਵਾਂ ਵੱਧਣ ਕਾਰਨ ਲੋਕਾਂ 'ਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ, ਜਿਸ ਦੀ ਤਾਜ਼ਾ ਮਿਸਾਲ ਨੇੜਲੇ ਪਿੰਡ ਰਣਜੀਤ ਬਾਗ 'ਚ ਬੀਤੀ ਰਾਤ ਵੇਖਣ ਨੂੰ ਮਿਲੀ ਜਦੋਂ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਦੀ ਸਖ਼ਤੀ, ਸ਼ਿਵ ਸੈਨਾ ਆਗੂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ
ਇਸ ਸਬੰਧੀ ਪੀੜਤ ਪਰਿਵਾਰ ਨੇ ਪੁਲਸ ਕੋਲ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਸਵਰਨਜੀਤ ਸਿੰਘ ਵਾਸੀ ਰਣਜੀਤ ਬਾਗ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਘਰ ਦੇ ਦਰਵਾਜ਼ੇ ਬੰਦ ਕਰਕੇ ਵਿਹੜੇ 'ਚ ਸੁੱਤਾ ਪਿਆ ਸੀ। ਉਸ ਨੇ ਦੱਸਿਆ ਜਦ ਮੈਂ ਰਾਤ ਕਰੀਬ 3:45 ਵਜੇ ਜਾਗਿਆ ਤਾਂ ਦੇਖਿਆ ਕਿ ਅੰਦਰਲੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਜਾ ਕੇ ਦੇਖਿਆ ਕਿ ਸਾਮਾਨ ਇੱਧਰ-ਉਧਰ ਖਿੱਲਰਿਆ ਪਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਜਦੋਂ ਅਲਮਾਰੀਆਂ ਦੀ ਜਾਂਚ ਕੀਤੀ ਗਈ ਤਾਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਅਲਮਾਰੀਆਂ 'ਚ ਕਰੀਬ 4 ਲੱਖ ਰੁਪਏ ਦੀ ਨਕਦੀ ਅਤੇ 6 ਤੋਲੇ ਸੋਨੇ ਦੇ ਗਹਿਣੇ ਚੋਰੀ ਹੋ ਗਏ। ਉਨ੍ਹਾਂ ਦੱਸਿਆ ਕਿ ਚੋਰ ਘਰ ਦੇ ਪਿਛਲੇ ਸ਼ੀਸ਼ੇ ਤੋੜ ਕੇ ਅੰਦਰ ਦਾਖਲ ਹੋਏ। ਪੁਲਸ ਨੂੰ ਸਵੇਰੇ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8