ਚੋਰਾਂ ਨੇ ਇੱਕ ਦੁਕਾਨ ਨੂੰ ਬਣਾਇਆ ਨਿਸ਼ਾਨਾ, ਸਾਰੀ ਘਟਨਾ ਹੋਈ cctv ਕੈਮਰੇ ''ਚ ਕੈਦ
Thursday, Dec 25, 2025 - 11:26 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਇਲਾਕੇ ਅੰਦਰ ਨਿਤ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਅੰਦਰ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਚੋਰਾਂ ਵੱਲੋਂ ਪਿੰਡ ਤਲਾਬਿਪੁਰ ਪੰਡੋਰੀ ਵਿਖੇ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ, ਇਸ ਦੌਰਾਨ ਸੀਸੀਟੀਵੀ ਕੈਮਰੇ ਅੰਦਰ ਚੋਰਾਂ ਦੀ ਸਾਰੀ ਵਾਰਦਾਤ ਕੈਦ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਖ਼ਬਰ, ਨਰਸਰੀ 'ਚ ਪੜ੍ਹਦੇ ਜਵਾਕ ਦੀ ਇਸ ਹਾਲਤ 'ਚ ਮਿਲੀ ਲਾਸ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਮੋਹਿਤ ਸ਼ਰਮਾ ਨੇ ਦੱਸਿਆ ਕਿ ਚੋਰਾਂ ਵੱਲੋਂ ਸ਼ਟਰ ਤੋੜ ਕੇ ਦੁਕਾਨ ਅੰਦਰੋਂ ਲੱਖਾਂ ਰੁਪਿਆਂ ਦਾ ਸਮਾਨ ਚੋਰੀ ਕਰ ਲਿਆ ਹੈ। ਇਸ ਘਟਨਾ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਇਲਾਕੇ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਨਿਤ ਦਿਨ ਵਾਪਰ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਰਾਤ ਸਮੇਂ ਪੁਲਸ ਦੀ ਗਤੀ ਤੇਜ਼ ਕੀਤੀ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਚੋਰਾਂ ਦੀ ਦਹਿਸ਼ਤ ਤੋਂ ਰਹਿਤ ਪਾ ਸਕਣ।
ਇਹ ਵੀ ਪੜ੍ਹੋ- ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ
