ਚੋਰਾਂ ਨੇ ਹਫ਼ਤੇ ਅੰਦਰ ਹੀ ਇਕ ਹੋਰ ਮੋਬਾਇਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੰਧ ਤੋੜ ਕੇ ਲੱਖਾਂ ਦੀ ਨਕਦੀ ਤੇ ਫ਼ੋਨ ਚੋਰੀ

04/14/2024 6:09:22 PM

ਗੁਰਦਾਸਪੁਰ (ਵਿਨੋਦ) : ਹੁਣ ਚੋਰਾਂ ਨੇ ਸ਼ਹਿਰ ਵਿਚ ਮੋਬਾਈਲ ਫ਼ੋਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ । ਇੱਕ ਹਫ਼ਤੇ ਦੇ ਅੰਦਰ ਹੀ ਚੋਰਾਂ ਨੇ ਇੱਕ ਹੋਰ ਮੋਬਾਇਲਾਂ ਦੀ ਦੁਕਾਨ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜੀ.ਟੀ.ਰੋਡ ਮੰਡੀ ਗੁਰਦਾਸਪੁਰ ਵਿਖੇ ਮਹਾਜਨ ਇਲੈਕਟ੍ਰੋਨਿਕਸ ਦੀ ਦੁਕਾਨ ਦੀ ਪਿਛਲੀ ਕੰਧ ਤੋੜ ਕੇ ਚੋਰਾਂ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਲੱਖਾਂ ਦੇ ਮੋਬਾਇਲ ਫ਼ੋਨ ਅਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ, ਜਿਸ ਵਿੱਚ ਇੱਕ ਨਕਾਬਪੋਸ਼ ਚੋਰ ਨੇ ਦਸਤਾਨੇ ਪਾਏ ਹੋਏ ਹਨ, ਦੁਕਾਨ ਵਿੱਚ ਚੋਰੀ ਕਰਦੇ ਨਜ਼ਰ ਆ ਰਹੇ ਹਨ। ਸੂਚਨਾ ਮਿਲਦੇ ਹੀ ਥਾਣਾ ਸਿਟੀ ਗੁਰਦਾਸਪੁਰ ਪੁਲਸ ਡਾਗ ਸਕੁਐਡ ਅਤੇ ਫਿੰਗਰ ਪ੍ਰਿੰਟ ਮਾਹਿਰਾਂ ਦੇ ਨਾਲ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੰਗਲਵਾਰ ਤੜਕੇ 5 ਵਜੇ ਚੋਰਾਂ ਨੇ ਰੋਹਿਤ ਟੈਲੀਕਾਮ ਨਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ 30 ਲੱਖ ਰੁਪਏ ਦੇ ਮੋਬਾਈਲ ਚੋਰੀ ਕਰ ਲਏ ਸਨ। ਅਗਲੇ ਹੀ ਦਿਨ ਚੋਰਾਂ ਨੇ ਡਾਕਖਾਨੇ ਦੇ ਪਿੱਛੇ ਵਾਲੀ ਗਲੀ ਵਿੱਚ ਇੱਕ ਘਰ ਨੂੰ ਵੀ ਨਿਸ਼ਾਨਾ ਬਣਾਇਆ। ਸ਼ਹਿਰ ਵਿੱਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

PunjabKesari

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ

ਤਾਜ਼ਾ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸੰਦੀਪ ਮਹਾਜਨ ਪੁੱਤਰ ਸ਼ਾਮ ਲਾਲ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਖਾਲੀ ਪਲਾਟ ਦੇ ਨਾਲ ਲੱਗਦੀ ਉਨ੍ਹਾਂ ਦੀ ਦੁਕਾਨ ਦੀ ਪਿਛਲੀ ਕੰਧ ਤੋੜ ਕੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੀਆਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹੈ, ਜਦੋਂ ਕਿ ਉਸ ਦਾ ਇੱਕ ਸਾਥੀ ਦੁਕਾਨ ਦੇ ਬਾਹਰ ਖੜ੍ਹਾ ਸੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਮੁਤਾਬਕ ਚੋਰੀ ਦੀ ਘਟਨਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ। ਚੋਰਾਂ ਨੇ ਉਸ ਦੀ ਦੁਕਾਨ ’ਚੋਂ ਕਰੀਬ ਢਾਈ ਲੱਖ ਦੇ ਮੋਬਾਇਲ, 40 ਹਜ਼ਾਰ ਦੀ ਨਕਦੀ ਚੋਰੀ ਕਰ ਲਈ। ਉਨ੍ਹਾਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਦੀ ਗਸ਼ਤ ਵਧਾਈ ਜਾਵੇ।

ਇਹ ਵੀ ਪੜ੍ਹੋ-  ਰਿਸ਼ਤੇਦਾਰ ਨਾਲ ਓਮਾਨ ਗਈ ਕੁੜੀ ਦੀ ਭੇਤਭਰੀ ਹਾਲਤ ’ਚ ਮੌਤ

ਦੂਜੇ ਪਾਸੇ ਮੋਬਾਇਲ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਸੋਨੀ ਨੇ ਸ਼ਹਿਰ ਵਿੱਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਪੁਲਸ ਪ੍ਰਸ਼ਾਸਨ ਦੀ ਨਾਕਾਮੀ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚੋਰੀ ਦੀਆਂ ਵੱਡੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਚੋਰ ਬਿਨਾਂ ਕਿਸੇ ਡਰ ਦੇ ਚੋਰੀ ਕਰ ਲੈਂਦੇ ਹਨ ਪਰ ਫਿਰ ਵੀ ਪੁਲਸ ਇਸ ਮਾਮਲੇ ਵਿੱਚ ਢਿੱਲ-ਮੱਠ ਕਰਦੀ ਨਜ਼ਰ ਆ ਰਹੀ ਹੈ। ਸਵੇਰੇ ਪੰਜ ਵਜੇ ਦੇ ਕਰੀਬ ਰੋਹਿਤ ਟੈਲੀਕਾਮ ਦੀ ਦੁਕਾਨ ਵਿੱਚ ਵੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਉੱਚ ਪੁਲਸ ਅਧਿਕਾਰੀਆਂ ਨੂੰ ਕਈ ਵਾਰ ਬੇਨਤੀ ਕਰ ਚੁੱਕੇ ਹਨ ਕਿ ਸ਼ਹਿਰ ਵਿੱਚ ਪ੍ਰਵਾਸੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਹ ਲੋਕ ਮਹਿੰਗੀਆਂ ਦੁਕਾਨਾਂ ਕਿਰਾਏ ’ਤੇ ਲੈ ਕੇ ਕਾਰੋਬਾਰ ਕਰ ਰਹੇ ਹਨ ਜਦਕਿ ਗੁਰਦਾਸਪੁਰ ਸ਼ਹਿਰ ਵਿੱਚ ਬਹੁਤਾ ਕਾਰੋਬਾਰ ਨਹੀਂ ਹੈ। ਇਸ ਲਈ ਇਨ੍ਹਾਂ ਦੀ ਪੂਰੀ ਪਛਾਣ ਹੋਣੀ ਚਾਹੀਦੀ ਹੈ। ਸਰਹੱਦੀ ਇਲਾਕਾ ਹੋਣ ਕਾਰਨ ਇਹ ਮਾਮਲਾ ਕਾਫੀ ਗੰਭੀਰ ਹੋ ਸਕਦਾ ਹੈ ਪਰ ਪੁਲਸ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਚੋਰੀਆਂ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News