ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਕੀਤੇ ਚੋਰੀ, ਘਟਨਾ cctv ''ਚ ਕੈਦ
Sunday, Feb 04, 2024 - 06:07 PM (IST)
ਤਰਨਤਾਰਨ (ਰਮਨ)- ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਅਣਪਛਾਤੇ ਚੋਰਾਂ ਨੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲਕ ’ਚੋਂ 45 ਹਜ਼ਾਰ ਰੁਪਏ ਚੋਰੀ ਕਰ ਲਏ। ਜ਼ਿਕਰਯੋਗ ਹੈ ਕਿ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਚੁੱਕੀ ਹੈ ਜਿਸ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਜਾਣਕਾਰੀ ਦੇ ਅਨੁਸਾਰ ਰਸ਼ਪਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗਲੀ ਗੁਰਦੁਆਰੇ ਵਾਲੀ ਮੁਰਾਦਪੁਰ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 1 ਫਰਵਰੀ ਨੂੰ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਬਾਹਰਲੇ ਮੇਨ ਅਤੇ ਅੰਦਰ ਵਾਲੇ ਗੇਟ ਨੂੰ ਤਾਲਾ ਲਗਾ ਕੇ ਚਲਾ ਗਿਆ ਸੀ। ਜਦੋਂ ਉਹ ਅਗਲੀ ਸਵੇਰ ਕਰੀਬ 3:30 ਵਜੇ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਆਇਆ ਤਾਂ ਵੇਖਿਆ ਕਿ ਗੇਟ ਦੇ ਤਾਲੇ ਅਤੇ ਕੁੰਡੇ ਟੁੱਟੇ ਹੋਏ ਸਨ, ਇਸ ਦੇ ਨਾਲ ਹੀ ਮੇਨ ਦਰਬਾਰ ਦੇ ਦਰਵਾਜ਼ੇ ਦਾ ਕੁੰਡਾ ਵੀ ਟੁੱਟਾ ਹੋਇਆ ਸੀ ਅਤੇ ਗੋਲਕ ਨੂੰ ਲੱਗੇ ਜ਼ਿੰਦਰੇ ਤੋੜਦੇ ਹੋਏ ਉਸ ’ਚੋਂ 45 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕੀਤੀ ਜਾ ਚੁੱਕੀ ਸੀ।
ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8