ਚੋਰਾਂ ਨੇ 15 ਦਿਨਾਂ ’ਚ ਤੀਸਰੀ ਵਾਰ ਫੈਕਟਰੀ ਨੂੰ ਬਣਾਇਆ ਨਿਸ਼ਾਨਾ, ਤਾਂਬਾ, ਤਾਰਾਂ ਅਤੇ ਪਿੱਤਲ ਦਾ ਸਾਮਾਨ ਚੋਰੀ

Monday, Sep 30, 2024 - 01:29 PM (IST)

ਬਟਾਲਾ (ਬੇਰੀ) : ਬਟਾਲਾ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਚੋਰ ਬਿਨਾਂ ਕਿਸੇ ਡਰ ਦੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਚੋਰਾਂ ਵੱਲੋਂ 15 ਦਿਨਾਂ ’ਚ ਤੀਸਰੀ ਵਾਰ ਰੇਲਵੇ ਰੋਡ ’ਤੇ ਸਥਿਤ ਇਕ ਫੈਕਟਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਵਿਚੋਂ ਤਾਂਬਾ, ਤਾਰਾਂ, ਪਿੱਤਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ

ਇਸ ਸਬੰਧੀ ਰਾਜਾ ਫਾਊਂਡਰੀ ਰੇਲਵੇ ਰੋਡ ਬਟਾਲਾ ਦੇ ਮਾਲਕ ਨਰੇਸ ਸਾਨਨ ਪੁੱਤਰ ਚਿਮਨ ਲਾਲ ਸਾਨਨ ਵਾਸੀ ਗੋਪਾਲ ਨਗਰ ਬਟਾਲਾ ਅਤੇ ਉਨ੍ਹਾਂ ਦੇ ਬੇਟੇ ਵੈਭਵ ਸਾਨਨ ਨੇ ਦੱਸਿਆ ਕਿ 15 ਦਿਨ ਪਹਿਲਾਂ ਚੋਰਾਂ ਵੱਲੋਂ ਉਨ੍ਹਾਂ ਦੀ ਫੈਕਟਰੀ ’ਚ ਦੋ ਵਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਫੈਕਟਰੀ ’ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ, ਜਿਸ ਨਾਲ ਉਨ੍ਹਾਂ ਦਾ ਇਕ ਲੱਖਾਂ ਤੋਂ ਵੱਧ ਦਾ ਨੁਕਸਾਨ ਹੋਇਆ ਸੀ।

ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ

ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਬੀਤੀ ਰਾਤ ਵੀ ਚੋਰ ਵੱਲੋਂ ਉਨ੍ਹਾਂ ਦੀ ਫੈਕਟਰੀ ਵਿਚ ਦਾਖਲ ਹੋ ਕੇ ਤਾਂਬਾ, ਤਾਰਾਂ, ਪਿੱਤਲ ਦਾ ਸਾਮਾਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ, ਜਿਸ ਕਾਰਨ ਉਨ੍ਹਾਂ ਦਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਰੀ ਦੀ ਵਾਰਦਾਤ ਫੈਕਟਰੀ ’ਚ ਲੱਗੇ ਸੀ. ਸੀ. ਟੀ.ਵੀ ਕੈਮਰੇ ’ਚ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਸ਼ਹਿਰ ’ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ। ਦੂਜੇ ਪਾਸੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ ਨੇ ਮੌਕੇ ’ਤੇ ਪਹੰੁਚ ਕੇ ਘਟਨਾ ਸਥਲ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News