ਚੋਰਾਂ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਛੱਡ ਤੋੜ ਕੇ 70 ਹਜ਼ਾਰ ਰੁਪਏ ਦਾ ਸਾਮਾਨ ਕੀਤਾ ਚੋਰੀ

Thursday, Sep 19, 2024 - 12:15 PM (IST)

ਤਰਨਤਾਰਨ (ਰਮਨ)-ਸਥਾਨਕ ਸ਼ਹਿਰ ਦੇ ਇਕ ਕਰਿਆਨਾ ਸਟੋਰ ਦੀ ਕੰਧ ਪਾੜ ਕੇ ਦਾਖਲ ਹੋਣ ਵਾਲੇ ਦੋ ਚੋਰਾਂ ਵੱਲੋਂ ਦੁਕਾਨ ਅੰਦਰ ਮੌਜੂਦ ਮੋਬਾਈਲ ਫੋਨ, ਲੈਪਟਾਪ, 5000 ਦੀ ਨਕਦੀ ਤੋਂ ਇਲਾਵਾ ਹੋਰ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਅਰੁਣ ਜੁਲਕਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਸਕੱਤਰ ਸਿੰਘ ਵਾਲੀ ਤਰਨਤਾਰਨ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 16 ਸਤੰਬਰ ਦੀ ਰਾਤ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਘਰ ਚਲਾ ਗਿਆ ਸੀ। ਜਦ ਸਵੇਰੇ 17 ਤਰੀਕ ਨੂੰ ਕਰੀਬਨ ਵਜੇ ਆਪਣੀ ਦੁਕਾਨ ਜੋ ਰੇਲਵੇ ਫਾਟਕ ਜੰਡਿਆਲਾ ਰੋਡ ਨਜ਼ਦੀਕ ਮੌਜੂਦ ਹੈ, ਨੂੰ ਖੋਲ੍ਹਿਆ ਗਿਆ ਤਾਂ ਦੁਕਾਨ ਦੀ ਛੱਤ ਟੁੱਟੀ ਪਈ ਸੀ ਅਤੇ ਦੁਕਾਨ ਵਿਚੋਂ ਐੱਚ.ਪੀ ਕੰਪਨੀ ਦਾ ਲੈਪਟਾਪ ਅਤੇ ਰੀਅਲ ਮੀ ਕੰਪਨੀ ਦਾ ਮੋਬਾਈਲ ਫੋਨ ਚੋਰੀ ਹੋ ਚੁੱਕਾ ਸੀ। ਇਸ ਦੌਰਾਨ ਦੁਕਾਨ ਅੰਦਰ ਲੱਗਾ ਸੀ.ਸੀ.ਟੀ.ਵੀ ਕੈਮਰੇ ਦਾ ਡੀ.ਵੀ.ਆਰ ਅਤੇ 5000 ਦੀ ਨਕਦੀ ਵੀ ਚੋਰੀ ਹੋ ਚੁੱਕੀ ਸੀ। ਇਸ ਹੋਈ ਚੋਰੀ ਸਬੰਧੀ ਦੁਕਾਨ ਮਾਲਕ ਦਾ ਕਰੀਬ 70 ਹਜ਼ਾਰ ਰੁਪਏ ਤੋਂ ਵੱਧ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਅਰੁਣ ਜੁਲਕਾ ਦੇ ਬਿਆਨਾਂ ਹੇਠ ਦੀਪਕ ਪੁੱਤਰ ਰਾਜ ਕੁਮਾਰ ਵਾਸੀ ਗਲੀ ਬਾਜ਼ੀਗਰਾਂ ਵਾਲੀ ਮੁਹੱਲਾ ਨਾਨਕਸਰ ਤਰਨਤਾਰਨ ਅਤੇ ਪ੍ਰਵੀਨ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਕਾਜ਼ੀ ਕੋਟ ਰੋਡ ਤਰਨਤਾਰਨ ਨੂੰ ਨਾਮਜ਼ਦ ਕਰਦੇ ਹੋਏ ਇਨ੍ਹਾਂ ਦੀ ਗ੍ਰਿਫਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਦੇ ਹੋਏ ਮੀਡੀਆ ਸਾਹਮਣੇ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਇਨ੍ਹਾਂ ਪਿੰਡਾਂ 'ਚੋਂ 10 ਕਿਲੋ ਦੀ ਹੈਰੋਇਨ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News