ਦੀਨਾਨਗਰ ''ਚ ਤਿੰਨ ਧਾਰਮਿਕ ਸਥਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਗੋਲਕਾਂ ਚੋਰੀ ਕਰ ਉਡਾਈ ਹਜ਼ਾਰਾਂ ਦੀ ਨਕਦੀ

05/12/2023 11:15:02 AM

ਦੀਨਾਨਗਰ (ਕਪੂਰ)- ਚੋਰਾਂ ਨੇ ਤਿੰਨ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਗੋਲਕਾਂ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਗੁਰੂ ਸਿੰਘ ਸਭਾ ਅੱਲੀਆ ਚੱਕ ਦੇ ਮੁਖੀ ਗੁਰਨਾਮ ਸਿੰਘ, ਜਰਨੈਲ ਸਿੰਘ ਅਤੇ ਰਵੇਲ ਸਿੰਘ ਨੇ ਦੱਸਿਆ ਹੈ ਕਿ ਰੋਜ਼ਾਨਾ ਦੀ ਤਰ੍ਹਾਂ ਜਦੋਂ ਗੁਰਦੁਆਰਾ ਸਾਹਿਬ ਦੇ ਪਾਠੀ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਪੁੱਜੇ ਤਾਂ ਉਨ੍ਹਾਂ ਨੇ ਮੁੱਖ ਗੇਟ ਅਤੇ ਗੋਲਕ ਦੇ ਤਾਲੇ ਟੁੱਟੇ ਹੋਏ ਦੇਖੇ। ਉਨ੍ਹਾਂ ਤੁਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਚਿਤ ਕੀਤਾ। ਪ੍ਰਬੰਧਕ ਕਮੇਟੀ ਅਨੁਸਾਰ ਗੋਲਕ ਦੇ ਤਾਲੇ ਤੋੜ ਕੇ ਚੋਰ ਗੋਲਕ ’ਚ ਪਈ ਕਰੀਬ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਧਮਾਕੇ ਮਾਮਲੇ 'ਚ ਸ਼ਾਮਲ ਮੁਲਜ਼ਮ ਅਮਰੀਕ ਤੋਂ ਪਰਿਵਾਰ ਖ਼ਫ਼ਾ, ਦੁਖੀ ਹੋ ਕਹੀਆਂ ਇਹ ਗੱਲਾਂ

ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਅਤੇ ਪੁਲਸ ਮੌਕੇ ’ਤੇ ਪਹੁੰਚ ਕੇ ਸੀ. ਸੀ. ਟੀ. ਵੀ. ਕੈਮਰੇ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਚੋਰਾਂ ਨੇ ਪਿੰਡ ਧਮਰਾਈ ਦੇ ਪ੍ਰਸਿੱਧ ਪ੍ਰਾਚੀਨ ਸ਼ਿਵ ਮੰਦਰ ਸ਼ਿਵ ਦੀ ਖੱਡ ਨੂੰ ਵੀ ਨਿਸ਼ਾਨਾ ਬਣਾਇਆ। ਮੰਦਰ ਦੇ ਪੁਜਾਰੀ ਮਿਸ਼ਰੀ ਲਾਲ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਦੀਵਾਰ ਤੋੜ ਕੇ ਮੰਦਰ ਦੇ ਅੰਦਰ ਦਾਖ਼ਲ ਹੋ ਕੇ ਮੰਦਰ ’ਚ ਤਿੰਨ ਵੱਖ-ਵੱਖ ਥਾਵਾਂ ’ਤੇ ਰੱਖੀਆਂ ਗੋਲਕਾਂ ਦੇ ਤਾਲੇ ਤੋੜ ਕੇ ਕਰੀਬ 15 ਤੋਂ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਖੁਸ਼ ਕੀਤਾ 'ਪਾਵਰਕੌਮ', ਅਪ੍ਰੈਲ ਮਹੀਨੇ 'ਚ ਸਬਸਿਡੀ ਤੋਂ ਵੱਧ ਮਿਲੀ ਅਦਾਇਗੀ

ਇਸੇ ਤਰ੍ਹਾਂ ਚੋਰਾਂ ਨੇ ਧਮਰਾਈ ਦੇ ਰਵਿਦਾਸ ਮੰਦਰ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਗੋਲਕ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰ ਲਈ। ਮੰਦਰ ਦੇ ਪੁਜਾਰੀ ਮਾਸਟਰ ਨੰਦ ਲਾਲ ਅਨੁਸਾਰ ਗੋਲਕ ਵਿੱਚ 7 ​​ਤੋਂ 8 ਹਜ਼ਾਰ ਰੁਪਏ ਦੀ ਨਕਦੀ ਸੀ। ਪਤਾ ਲੱਗਾ ਹੈ ਕਿ 2 ਦਿਨ ਪਹਿਲਾਂ ਪਿੰਡ ਧਮਰਾਈ ਦੇ ਨਾਲ ਲੱਗਦੇ ਪਿੰਡ ਸਮੂਚੱਕ ਦੇ ਇਕ ਮੰਦਰ ਨੂੰ ਨਿਸ਼ਾਨਾ ਬਣਾ ਕੇ ਚੋਰਾਂ ਨੇ ਗੋਲਕ ਦੇ ਤਾਲੇ ਤੋੜ ਕੇ ਨਕਦੀ ਚੋਰੀ ਕਰ ਲਈ ਸੀ। ਜਦਕਿ 4 ਦਿਨ ਪਹਿਲਾਂ ਦੀਨਾਨਗਰ ਦੇ ਕੁਸ਼ਟ ਆਸ਼ਰਮ ਦੇ ਰਾਧਾ ਕ੍ਰਿਸ਼ਨ ਮੰਦਰ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਕੇ ਉਥੋਂ ਗੋਲਕ ਚੋਰੀ ਕਰ ਲਈ ਸੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ

ਚੋਰਾਂ ਵੱਲੋਂ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਚੋਰੀਆਂ ਕਰਨ ਦੀਆਂ ਦਿਨ-ਦਿਹਾੜੇ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕਾਂ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਧਾਰਮਿਕ ਸਥਾਨਾਂ ’ਤੇ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕੋਈ ਸਖ਼ਤ ਕਦਮ ਚੁੱਕੇ ਜਾਣ ਅਤੇ ਚੋਰਾਂ ਨੂੰ ਵੀ ਲੱਭ ਕੇ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ- ਥਾਣੇਦਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News