ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ

Sunday, May 31, 2026 - 06:06 PM (IST)

ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋਏ ਚੋਰ

ਕਾਦੀਆਂ(ਜ਼ੀਸ਼ਾਨ)– ਕਸਬਾ ਹਰਚੋਵਾਲ ਵਿੱਚ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਦੋ ਦਿਨਾਂ ਦੇ ਅੰਦਰ ਦੂਜੀ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿੱਚ ਚੋਰ ਦਿਨ-ਦਿਹਾੜੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੀਲੂ ਰਾਮ ਰਾਜਸਥਾਨੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਜਲੰਧਰ ਵਿਖੇ ਰਿਸ਼ਤੇਦਾਰਾਂ ਕੋਲ ਗਏ ਹੋਏ ਸਨ। ਜਦੋਂ ਉਹ ਦੁਪਹਿਰ ਬਾਅਦ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਦੇਖਿਆ ਤਾਂ ਪੇਟੀ ਵਿੱਚ ਰੱਖੇ ਸੋਨੇ ਅਤੇ ਚਾਂਦੀ ਦੇ ਗਹਿਣੇ ਗਾਇਬ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਉਨ੍ਹਾਂ ਦੱਸਿਆ ਕਿ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਦੋਹਤੀ ਦਾ ਵਿਆਹ ਹੋਣਾ ਸੀ, ਜਿਸ ਲਈ ਉਨ੍ਹਾਂ ਨੇ ਗਹਿਣੇ ਬਣਵਾਏ ਹੋਏ ਸਨ। ਚੋਰ ਕਰੀਬ ਪੰਜ ਤੋਲੇ ਸੋਨਾ, ਜਿਸ ਵਿੱਚ ਇੱਕ ਸੈੱਟ ਅਤੇ ਦੋ ਮੁੰਦਰੀਆਂ ਸ਼ਾਮਲ ਹਨ, ਅਤੇ ਪੰਜ ਤੋਲੇ ਦੇ ਕਰੀਬ ਚਾਂਦੀ ਦੀਆਂ ਪੰਜੇਬਾਂ ਚੋਰੀ ਕਰਕੇ ਲੈ ਗਏ।ਪੀੜਤ ਪਰਿਵਾਰ ਨੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਮਾਨ ਬਰਾਮਦ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਹਰਚੋਵਾਲ ਵਿੱਚ ਦਿਨ-ਦਿਹਾੜੇ ਦੋ ਘਰਾਂ ਵਿੱਚ ਚੋਰੀ ਦੀ ਵਾਰਦਾਤ ਹੋਈ ਸੀ। ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਵਸਨੀਕਾਂ ਨੇ ਐੱਸ.ਐੱਸ.ਪੀ. ਬਟਾਲਾ ਅਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਕੋਲੋਂ ਹਰਚੋਵਾਲ ਵਿੱਚ ਦਿਨ ਅਤੇ ਰਾਤ ਸਮੇਂ ਪੁਲਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਉੱਧਰ, ਪੁਲਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News